31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

2 ਮੋਟਰਸਾਈਕਲਾਂ ਦੀ ਟੱਕਰ 'ਚ ਵਿਅਕਤੀ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 23-11-2025
ਕਪੂਰਥਲਾ, 22 ਨਵੰਬਰ (ਅਮਨਜੋਤ ਸਿੰਘ ਵਾਲੀਆ)-ਖੈੜਾ ਦੋਨਾਂ ਵਿਖੇ ਦੋ ਮੋਟਰਸਾਈਕਲਾਂ ਦੀ ਟੱਕਰ ਵਿਚ ਇਕ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ | ਜਿਸਨੂੰ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜ਼ੇਰੇ ਇਲਾਜ ਸਰਬਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਥਿਗਲੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਰਬਜੀਤ ਸਿੰਘ ਆਰ.ਸੀ.ਐਫ ਵਿਖੇ ਕੰਮ ਕਰਦਾ ਹੈ ਤੇ ਅੱਜ ਕੰਮ ਤੋਂ ਬਾਅਦ ਦੇਰ ਸ਼ਾਮ ਮੋਟਰਸਾਈਕਲ 'ਤੇ ਆਪਣੇ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਖੈੜਾ ਦੋਨਾ ਨੇੜੇ ਪਹੁੰਚਿਆਂ ਤਾਂ ਉਸ ਦੀ ਟੱਕਰ ਦੂਜੇ ਮੋਟਰਸਾਈਕਲ ਨਾਲ ਹੋ ਗਈ | ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ | ਜਿਸਦੀ ਸੂਚਨਾ ਰਾਹਗੀਰਾਂ ਨੇ ਉਨ੍ਹਾਂ ਨੂੰ ਦਿੱਤੀ ਤਾਂ ਉਹ ਤੁਰੰਤ ਮੌਕੇ 'ਤੇ ਪਹੁੰਚ ਕੇ ਉਸਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ | ਜਿੱਥੇ ਡਿਊਟੀ ਡਾ. ਕਰਨ ਤੇ ਸ਼ੇਖਰ ਵਲੋਂ ਉਸਦਾ ਇਲਾਜ ਜਾਰੀ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਰਾਣੀ ਰੰਜਿਸ਼ ਕਾਰਨ ਕੁਝ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਕੀਤਾ ਜ਼ਖਮੀ ਅਗਲੀ ਖ਼ਬਰ ਪਿੰਡ ਭੁੱਲਾਰਾਈ ਵਿਖੇ ਹੋਏ ਝਗੜੇ ਨਾਲ ਸੰਬੰਧਿਤ ਦੋਵੇਂ ਧਿਰਾਂ ਆਈਆਂ ਮੀਡੀਆ ਸਾਹਮਣੇ
Ad Position 24