ਫਗਵਾੜਾ, 22 ਨਵੰਬਰ (ਚਾਨਾ)-ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਸਬੰਧ 'ਚ ਸਿਟੀ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਧਾਰਾ 406, 420 ਆਈ.ਪੀ.ਸੀ ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕਰਮਜੀਤ ਕੌਰ ਪਤਨੀ ਸੂਬੇਦਾਰ ਮੇਜਰ ਮਨਜੀਤ ਸਿੰਘ ਵਾਸੀ ਕਿਰਪਾ ਨਗਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਕਤ ਵਿਅਕਤੀਆਂ ਵਲੋਂ ਉਸਨੂੰ ਪੁਲਿਸ 'ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ 11 ਲੱਖ 15 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ | ਜਿਸ ਸਬੰਧ 'ਚ ਪੁਲਿਸ ਨੇ ਸੁਨੇਹ ਪ੍ਰਤਾਪ ਸਿੰਘ ਪੁੱਤਰ ਰਵਿੰਦਰ ਸਿੰਘ ਤੇ ਵਿਜੈ ਪ੍ਰਤਾਪ ਸਿੰਘ ਪੁੱਤਰ ਰਵਿੰਦਰ ਸਿੰਘ ਵਾਸੀਆਨ ਪੁਲਿਸ ਕੁਆਟਰ ਥਾਣਾ ਸਦਰ ਖ਼ਿਲਾਫ਼ ਕੇਸ ਦਰਜ ਕੀਤਾ ਹੈ |