01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਭਾਰਤੀ ਕਿਸਾਨ ਯੂਨੀਅਨ (ਦੋਆਬਾ) ਨੇ ਐਸ.ਡੀ.ਐਮ. ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 23-11-2025
ਫਗਵਾੜਾ, 22 ਨਵੰਬਰ (ਹਰਜੋਤ ਸਿੰਘ ਚਾਨਾ)- ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸਰਕਲ ਪ੍ਰਧਾਨ ਕੁਲਵਿੰਦਰ ਸਿੰਘ ਕਾਲਾ ਸਰਪੰਚ ਅਠੌਲੀ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵਲੋਂ ਐਸ.ਡੀ.ਐਮ. ਜਸ਼ਨਜੀਤ ਸਿੰਘ ਨੂੰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ | ਜਿਸ 'ਚ ਪੰਜਾਬ ਸਰਕਾਰ ਤੋਂ ਗੰਨੇ ਦੀ ਬਕਾਇਆ ਰਾਸ਼ੀ ਜਲਦੀ ਤੋਂ ਜਲਦੀ ਅਦਾ ਕਰਵਾਉਣ ਤੇ ਹਰਿਆਣੇ ਦੀ ਤਰਜ਼ 'ਤੇ ਪ੍ਰਤੀ ਕੁਇੰਟਲ ਗੰਨੇ ਦਾ ਮੁੱਲ ਵਧਾਉਣ ਦੀ ਮੰਗ ਕੀਤੀ ਗਈ | ਇਸ ਦੇ ਨਾਲ ਹੀ ਆਮ ਲੋਕਾਂ ਦੇ ਹਿਤ ਨੂੰ ਧਿਆਨ 'ਚ ਰੱਖਦੇ ਹੋਏ ਸ਼ੂਗਰ ਮਿੱਲ ਫਲਾਈ ਓਵਰ ਦੇ ਹੇਠਾਂ ਸਰਵਿਸ ਲੇਨ ਵਾਲੀ ਸੜਕ ਬਣਾਉਣ ਦੀ ਮੰਗ ਵੀ ਕੀਤੀ ਗਈ | ਇਸ ਤੋਂ ਪਹਿਲਾਂ ਕਿਸਾਨਾਂ ਵਲੋਂ ਐਸ.ਡੀ.ਐਮ. ਦਫ਼ਤਰ ਅੱਗੇ ਕਰੀਬ ਦੋ ਘੰਟੇ ਧਰਨਾ ਵੀ ਦਿੱਤਾ ਗਿਆ | ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸਰਕਲ ਪ੍ਰਧਾਨ ਕਾਲਾ ਅਠੌਲੀ ਤੋਂ ਇਲਾਵਾ ਸਤਨਾਮ ਸਿੰਘ ਸਾਹਨੀ ਜਨਰਲ ਸਕੱਤਰ, ਕ੍ਰਿਪਾਲ ਸਿੰਘ ਮੂਸਾਪੁਰ ਸੀਨੀਅਰ ਮੀਤ ਪ੍ਰਧਾਨ, ਸੰਤੋਖ ਸਿੰਘ ਲੱਖਪੁਰ ਸੀਨੀਅਰ ਕਿਸਾਨ ਆਗੂ, ਹਰਭਜਨ ਸਿੰਘ ਬਾਜਵਾ ਸੀਨੀਅਰ ਮੀਤ ਪ੍ਰਧਾਨ, ਗੁਰਪਾਲ ਸਿੰਘ ਪਾਲਾ ਮੌਲੀ ਪੈੱ੍ਰਸ ਸਕੱਤਰ ਨੇ ਕਿਹਾ ਕਿ ਫਗਵਾੜਾ ਦੀ ਗੰਨਾਂ ਮਿੱਲ ਵੱਲ ਕਿਸਾਨਾਂ ਦੀ ਕਰੀਬ 27 ਕਰੋੜ ਰੁਪਏ ਦੀ ਰਕਮ ਬਕਾਇਆ ਹੈ | ਮੰਦਭਾਗੀ ਗੱਲ ਇਹ ਹੈ ਕਿ ਜੋ ਵੀ ਸਰਕਾਰ ਪੰਜਾਬ 'ਚ ਆਉਂਦੀ ਹੈ, ਉਹ ਗੰਨੇ ਦੀ ਅਦਾਇਗੀ ਦਾ ਭਰੋਸਾ ਤਾਂ ਦਿੰਦੀ ਹੈ ਪਰ ਕਿਸਾਨਾਂ ਦੇ ਪੱਲੇ ਕੁੱਝ ਵੀ ਨਹੀਂ ਪਾਇਆ ਜਾਂਦਾ | ਉਨ੍ਹਾਂ ਕਿਹਾ ਕਿ ਜੇਕਰ ਮੰਗਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ ਤਾਂ ਵੱਡਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ | ਇਸ ਮੌਕੇ ਬਲਾਕ ਪ੍ਰਧਾਨ ਹਰਵਿੰਦਰ ਸਿੰਘ ਖੁਨਖੁਨ ਮਾਨਾਂਵਾਲੀ, ਬਲਜਿੰਦਰ ਸਿੰਘ ਮਾਨਾਂਵਾਲੀ, ਹਰਦੀਪ ਸਿੰਘ ਨਸੀਰਾਬਾਦ, ਹਰਨੇਕ ਸਿੰਘ ਸਾਬਕਾ ਸਰਪੰਚ ਮਲਕਪੁਰ, ਸੁਰਿੰਦਰ ਸਿੰਘ ਰਿਟਾ. ਜੇ.ਈ. ਮਲਕਪੁਰ, ਸਤਨਾਮ ਸਿੰਘ, ਜਸਵੀਰ ਸਿੰਘ ਵਿਰਕ, ਹਰਦੀਪ ਸਿੰਘ ਮੌਲੀ, ਹਰਿੰਦਰ ਸਿੰਘ ਸ਼ੇਰਗਿੱਲ ਨੰਗਲ ਮਾਝਾ, ਰਣਜੀਤ ਸਿੰਘ, ਤਰਲੋਚਨ ਸਿੰਘ, ਕਸ਼ਮੀਰ ਸਿੰਘ, ਸੁਰਿੰਦਰ ਸਿੰਘ, ਕੁਲਬੀਰ ਸਿੰਘ, ਇੰਦਰਜੀਤ ਸਿੰਘ ਰਾਜੂ, ਲਖਬੀਰ ਸਿੰਘ ਮੀਰਾਪੁਰ, ਗੁਰਮੁਖ ਸਿੰਘ ਅਠੌਲੀ, ਸੁਰਜੀਤ ਸਿੰਘ ਅਠੌਲੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਕਾਸ ਦੇ ਮੁੱਦੇ 'ਤੇ ਹੋਈ ਨਗਰ ਪੰਚਾਇਤ ਨਡਾਲਾ ਦੀ ਮੀਟਿੰਗ ਅਗਲੀ ਖ਼ਬਰ ਪਿੰਡ ਲਿੱਟਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂਆਂ ਦੀ ਇਕੱਤਰਤਾ
Ad Position 24