01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਨਗਰ ਪੰਚਾਇਤ ਬੇਗੋਵਾਲ ਦੀ ਮੀਟਿੰਗ 'ਚ ਹੋਈਆਂ ਅਹਿਮ ਵਿਚਾਰਾਂ

Ad Position 21
No active advertisement
ਅਜੀਤ ਡੈਸਕ 23-11-2025
ਬੇਗੋਵਾਲ, 22 ਨਵੰਬਰ (ਸੁਖਜਿੰਦਰ ਸਿੰਘ)-ਨਗਰ ਪੰਚਾਇਤ ਬੇਗੋਵਾਲ ਦੀ ਇਕ ਅਹਿਮ ਮੀਟਿੰਗ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਹੋਈ ਜਿਸ ਵਿਚ ਕਸਬੇ ਚ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਸਬੰਧੀ ਵਿਚਾਰ ਕੀਤੇ ਗਏ ਤੇ ਕਸਬੇ ਦੇ ਹਰ ਵਾਰਡ ਵਿਚ ਹੋਣ ਵਾਲੇ ਕੰਮਾਂ ਦੇ ਮਤੇ ਪਾਏ ਗਏ ਤੇ ਇਨ੍ਹਾਂ ਨੂੰ ਜਲਦੀ ਨੇਪਰੇ ਚੜ੍ਹਾਉਣ ਲਈ ਵੀ ਕਿਹਾ ਗਿਆ | ਮੀਟਿੰਗ ਵਿਚ ਨਗਰ ਪੰਚਾਇਤ ਬੇਗੋਵਾਲ ਦੇ ਕਾਰਜ ਸਾਧਕ ਅਫ਼ਸਰ ਮਨਦੀਪ ਕੁਮਾਰ ਵੀ ਹਾਜ਼ਰ ਰਹੇ | ਇਸ ਮੌਕੇ ਪ੍ਰਧਾਨ ਦਲਜੀਤ ਕੌਰ ਨੇ ਕਿਹਾ ਕਿ ਨਗਰ ਪੰਚਾਇਤ ਵਲੋਂ ਬਿਨਾਂ ਕੋਈ ਪੱਖਪਾਤ ਹਰ ਵਾਰਡ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ ਤੇ ਲੋਕਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮੰਤਵ ਹੀ ਪੰਜਾਬ ਨੂੰ ਖ਼ੁਸ਼ਹਾਲ ਬਣਾਉਣਾ ਹੈ ਜਿਸ ਨੂੰ ਲੈ ਕੇ ਸਰਕਾਰ ਜਲਦੀ ਹੀ ਵਿਕਾਸ ਕਾਰਜਾਂ ਲਈ ਗ੍ਰਾਂਟਾ ਦੇਣ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੀਟਿੰਗ 'ਚ ਹਰ ਕੌਂਸਲਰ ਵਲੋਂ ਆਪਣੇ ਆਪਣੇ ਵਾਰਡ ਵਿਚ ਹੋਣ ਵਾਲੇ ਕੰਮਾਂ ਬਾਰੇ ਦੱਸਿਆ ਗਿਆ ਤੇ ਉਨ੍ਹਾਂ ਕੰਮਾਂ ਨੂੰ ਜਲਦੀ ਕਰਾਉਣ ਲਈ ਮਤਾ ਵੀ ਪਾਇਆ ਗਿਆ ਹੈ | ਮੀਟਿੰਗ ਚ ਇਹ ਵੀ ਮਤਾ ਪਾਇਆ ਗਿਆ ਕਿ ਜਿੰਨਾ ਲੋਕਾਂ ਨੇ ਨਗਰ ਪੰਚਾਇਤ ਦੀ ਪ੍ਰਾਪਰਟੀ ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ ਉਨ੍ਹਾਂ ਨੂੰ ਜਲਦੀ ਹੀ ਛੁਡਾਇਆ ਜਾਵੇਗਾ ਜੇ ਕੋਈ ਇਸ ਦਾ ਵਿਰੋਧ ਕਰੇਗਾ ਉਸ ਉੱਤੇ ਬਣਦੀ ਕਰਵਾਈ ਕਰਨ ਦੇ ਨਾਲ ਨਾਲ ਭਾਰੀ ਜੁਰਮਾਨਾ ਵੀ ਲਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਲਈ ਨਗਰ ਪੰਚਾਇਤ ਦਾ ਸਾਥ ਦੇਣ ਤੇ ਆਪਣੇ ਆਲੇ ਦੁਆਲੇ ਸਫਾਈ ਰੱਖਣ | ਇਸ ਮੌਕੇ ਨਗਰ ਪੰਚਾਇਤ ਵਲੋਂ ਸਤਿਗੁਰੂ ਰਾਖਾ ਚੌਂਕ ਤੋਂ ਬਾਲਾਪੀਰ ਰੋਡ ਤੱਕ ਦੀ ਸੜਕ ਤੇ ਸ਼ਹਿਰ ਦੇ ਵਿਚੋਂ ਲੰਘਦੀ ਬੱਲੋਚੱਕ ਰੋਡ ਬੋਰ ਸ਼ਮਸ਼ਾਨਘਾਟ ਤੱਕ ਬਣਾਉਣ ਦਾ ਵੀ ਮਤਾ ਪਾਇਆ ਗਿਆ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਜਗਜੀਤ ਸਿੰਘ ਖਾਸਰੀਆ, ਮੀਤ ਪ੍ਰਧਾਨ ਬੂਟਾ ਸਿੰਘ, ਕੌਂਸਲਰ ਦਲਜੀਤਮ ਸਿੰਘ ਮੰਡਾ, ਕੌਂਸਲਰ ਰਜਿੰਦਰ ਸਿੰਘ ਲਾਡੀ, ਕੌਂਸਲਰ ਪ੍ਰੋ: ਜਸਵੰਤ ਸਿੰਘ ਮੁਰੱਬੀਆ, ਕੌਂਸਲਰ ਚੰਦਰਾ ਪ੍ਰਭਾ, ਕੌਂਸਲਰ ਜਸਵਿੰਦਰ ਕੌਰ, ਨੰਬਰਦਾਰ ਨਿਸ਼ਾਨ ਸਿੰਘ ਹੁੰਦਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਲਗਾਇਆ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਗਲੀ ਖ਼ਬਰ ਜੀ.ਐਨ.ਏ ਯੂਨੀਵਰਸਿਟੀ ਵਿਖੇ ਸਾਲਾਨਾ ਡਿਗਰੀ ਵੰਡ ਸਮਾਗਮ ਕਰਵਾਇਆ
Ad Position 24