ਖਲਵਾੜਾ, 22 ਨਵੰਬਰ (ਮਨਦੀਪ ਸਿੰਘ ਸੰਧੂ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅਕਾਲੀ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਨਵੰਬਰ ਦਿਨ ਐਤਵਾਰ ਨੂੰ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਢਾਡੀ ਜਥਾ ਇਤਿਹਾਸਿਕ ਵਿਚਾਰਾਂ ਦੀ ਸਾਂਝ ਪਾਵੇਗਾ | ਦੀਵਾਨਾ ਦੀ ਸਮਾਪਤੀ ਤੋਂ ਬਾਅਦ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਮਾਸਟਰ ਹਰਭਜਨ ਸਿੰਘ ਭੁੱਲਾਰਾਈ ਨੇ ਸਮੂਹ ਸੰਗਤਾਂ ਨੂੰ ਹੁੰਮ ਹੁਮਾ ਪਹੁੰਚਣ ਦੀ ਬੇਨਤੀ ਕੀਤੀ |