01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਇੰਟਰ ਸਕੂਲ ਮਾਡਲ ਮੇਕਿੰਗ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਬੇਗੋਵਾਲ, 22 ਨਵੰਬਰ (ਸੁਖਜਿੰਦਰ ਸਿੰਘ)-ਜਲੰਧਰ ਦੇ ਦੇਸ਼ ਭਗਤੀ ਹਾਲ ਵਿਖੇ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ ਸਕੂਲ ਸਾਇੰਸ ਮਾਡਲ ਪ੍ਰਤੀਯੋਗਤਾ ਚ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਵਿਦਿਆਰਥੀਆਂ ਭਾਗ ਲਿਆ | ਜਿਸ ਵਿੱਚ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀ ਪ੍ਰਭਗੁਨ ਸਿੰਘ ਨੇ ਆਪਣੀ ਸ਼ਾਨਦਾਰ ਕਾਰਗੁਜਾਰੀ ਦਿਖਾਉਂਦੇ ਹੋਏ ਤੀਸਰਾ ਸਥਾਨ ਹਾਸਲ ਕਰ ਆਪਣੇ ਸਕੂਲ ਤੇ ਸਟਾਫ਼ ਦਾ ਨਾਂ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਸਰਦਾਰ ਜਸਬੀਰ ਸਿੰਘ ਤੇ ਪਿ੍ੰਸੀਪਲ ਰੋਮਿਲਾ ਸ਼ਰਮਾ ਦੀ ਅਗਵਾਈ ਹੇਠ ਜੇਤੂ ਵਿਦਿਆਰਥੀਆਂ ਨੂੰ ਸਕੂਲ ਵਲੋਂ ਟਰਾਫ਼ੀ ਦੇ ਕੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਰੋਮਿਲਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਣ ਵਾਲੀਆਂ ਅਜਿਹੀਆਂ ਗਤੀਵਿਧੀਆਂ ਵਿੱਚ ਵਲੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਵਲੋਂ ਬੱਚਿਆਂ ਨੂੰ ਚੰਗੀ ਸਿੱਖਿਆ ਦੇਣ ਦੇ ਨਾਲ ਨਾਲ ਵੱਖ ਵੱਖ ਪ੍ਰਤੀਯੋਗਤਾਵਾਂ ਤੇ ਖੇਡਾਂ ਚ ਭਾਗ ਲੈਣ ਲਈ ਵੀ ਪ੍ਰੇਰਿਤ ਕੀਤਾ ਜਾਂਦਾ ਹੈ ਜਿਸ ਤਹਿਤ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀ ਇਨ੍ਹਾਂ ਪ੍ਰਤੀਯੋਗਤਾਵਾਂ ਚ ਭਾਗ ਲੈ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਦੇ ਹਨ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਨਾਲ ਨਾਲ ਸਕੂਲ ਦਾ ਸਟਾਫ਼ ਵੀ ਪੂਰੀ ਮਿਹਨਤ ਤੇ ਲਗਨ ਨਾਲ ਬੱਚਿਆਂ ਨੂੰ ਇਨ੍ਹਾਂ ਪ੍ਰਤੀਯੋਗਤਾਵਾਂ ਭਾਗ ਲੈਣ ਲਈ ਤਿਆਰ ਕਰਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਰਮਨਜੋਤ ਕੌਰ ਰਾਜ ਪੱਧਰੀ ਗਤਕਾ ਮੁਕਾਬਲੇ 'ਚ ਅੱਵਲ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਭਲਕੇ
Ad Position 24