02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸੈਮੀਨਾਰ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਸੁਲਤਾਨਪੁਰ ਲੋਧੀ, 22 ਨਵੰਬਰ (ਨਰੇਸ਼ ਹੈਪੀ, ਥਿੰਦ)-ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿੱਚ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਦੇ ਸ਼ਹੀਦੀ ਗੁਰਪੁਰਬ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਸੁਧਾਰਕ ਕੰਮਾਂ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਪਿ੍ੰਸੀਪਲ ਮੋਨਾ ਘਈ ਦੀ ਯੋਗ ਅਗਵਾਈ ਵਿੱਚ ਅਕਾਲ ਗਲੈਕਸੀ ਕਾਨਵੈਂਟ ਸਕੂਲ ਸੁਲਤਾਨਪੁਰ ਲੋਧੀ ਵਿੱਚ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਦੇ ਸ਼ਹੀਦੀ ਗੁਰਪੁਰਬ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਸਮਾਜ ਸੁਧਾਰਕ ਕੰਮਾਂ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ | ਸਮਾਗਮ ਦੀ ਸ਼ੁਰੂਆਤ ਗੁਰਬਾਣੀ ਦੇ ਪਵਿੱਤਰ ਸ਼ਬਦ ਕੀਰਤਨ ਨਾਲ ਹੋਈ | ਵਿਦਿਆਰਥੀਆਂ ਨੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਅਤੇ ਉਨ੍ਹਾਂ ਨਾਲ਼ ਗਏ ਤਿੰਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਦੇ ਸ਼ਹੀਦੀ ਗੁਰਪੁਰਬ ਬਾਰੇ ਜਾਣਿਆ | ਇਸ ਮੌਕੇ 'ਤੇ ਸਾਰੇ ਸਟਾਫ਼ ਅਤੇ ਬੱਚਿਆਂ ਨੇ ਗੁਰੂ ਘਰ ਦੀ ਮਰਯਾਦਾ ਅਨੁਸਾਰ ਸੰਜਮੀ ਜੀਵਨ ਜਿਉਣ, ਸੇਵਾ-ਭਾਵਨਾ ਅਤੇ ਪ੍ਰੇਮ-ਭਾਵਨਾ ਦਾ ਸੰਦੇਸ਼ ਆਪਣੇ ਜੀਵਨ ਵਿੱਚ ਧਾਰਨ ਦਾ ਪ੍ਰਣ ਲਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਪਿ੍ੰਸੀਪਲ ਮੋਨਾ ਘਈ ਵੱਲੋਂ *ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਜੀਵਨ ਅਤੇ ਸਮੁੱਚੇ ਸੰਸਾਰ ਵਿੱਚ ਮਾਨਵਤਾ, ਸਾਂਝੀਵਾਲਤਾ ਅਤੇ ਸਮਾਜ ਸੁਧਾਰ ਦੇ ਸੁਨੇਹੇ ਨੂੰ ਸਭ ਨਾਲ ਸਾਂਝਾ ਕੀਤਾ | ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਐੱਮ. ਡੀ. ਸੁਖਦੇਵ ਸਿੰਘ ਜੱਜ ਅਤੇ ਵਾਈਸ ਪ੍ਰਧਾਨ ਕੁਲਵਿੰਦਰ ਸਿੰਘ ਜੱਜ ਵਲੋਂ ਅਜਿਹੇ ਸੈਮੀਨਾਰ ਨੂੰ ਇੱਕ ਵਧੀਆ ਉਪਰਾਲਾ ਦੱਸਿਆ ਜਿਸ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਧਰਮ ਅਤੇ ਸਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਪਿ੍ੰਸੀਪਲ ਮਧੂ ਸ਼ਰਮਾ (ਜੂਨੀਅਰ ਵਿੰਗ ), ਪਿ੍ੰਸੀਪਲ ਗਗਨਦੀਪ ਕੌਰ ਜੱਜ ਅਕਾਲ ਅਕੈਡਮੀ ਇੰਟਰਨੈਸ਼ਨਲ, ਮੈਨੇਜਮੈਂਟ ਮੈਂਬਰ ਮਨਜੀਤ ਕੌਰ ਜੱਜ, ਪ੍ਰਗਟ ਸਿੰਘ ਜੱਜ ਤੇ ਸਕੂਲ ਕੋਆਰਡੀਨੇਟਰ, ਹਾਊਸ ਇੰਚਾਰਜ, ਐਕਟੀਵਿਟੀ ਇੰਚਾਰਜ, ਅਤੇ ਸਟਾਫ਼ ਮੈਂਬਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੁਮੇਲੀ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਅਜੋਕੇ ਯੁੱਗ 'ਚ ਨੌਕਰੀ ਖੋਜਣ ਦੀ ਬਜਾਏ ਨੌਕਰੀ ਦੇਣ ਦੀ ਸੋਚ ਵਿਦਿਆਰਥੀਆਂ ਨੂੰ ਤਰੱਕੀ ਦੇ ਰਾਹ ਦਿਖਾਵੇਗੀ-ਡਾ. ਬਿਕਰਮ ਸ...
Ad Position 24