02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2025

ਡੁਮੇਲੀ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੱਕ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 23-11-2025
ਫਗਵਾੜਾ, 22 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸੰਤ ਬਾਬਾ ਦਲੀਪ ਸਿੰਘ ਨਿਰਮਲ ਕੁਟੀਆ ਡੁਮੇਲੀ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਅਤੇ ਸੰਤ ਪ੍ਰੀਤਮ ਸਿੰਘ ਡੁਮੇਲੀ ਵਾਲਿਆਂ ਦੀ ਦੇਖ-ਰੇਖ 'ਚ ਸਜਾਇਆ ਇਹ ਨਗਰ ਕੀਰਤਨ ਜੈਕਾਰਿਆਂ ਦੀ ਗੂੰਜ 'ਚ ਤਪ-ਅਸਥਾਨ ਤੋਂ ਰਵਾਨਾ ਹੋਇਆ, ਜਿਸ 'ਚ ਵੱਡੀ ਗਿਣਤੀ 'ਚ ਵੱਖ-ਵੱਖ ਸੰਤ-ਮਹਾਂਪੁਰਸ਼, ਸਾਧੂ ਜਨ ਸ਼ਾਮਿਲ ਹੋਏ | ਵੱਖ-ਵੱਖ ਪੜਾਵਾਂ 'ਤੇ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਜਥਿਆਂ ਵਲੋਂ ਸੰਗਤਾਂ ਨੂੰ ਮਨੋਹਰ ਕਥਾ-ਕੀਰਤਨ ਤੇ ਗੁਰਇਤਿਹਾਸ ਸਰਵਣ ਕਰਵਾਇਆ ਗਿਆ | ਇਹ ਨਗਰ ਕੀਰਤਨ ਨਗਰ ਡੁਮੇਲੀ ਤੋਂ ਹੁੰਦਾ ਹੋਇਆ ਰਿਹਾਣਾ ਜੱਟਾ, ਬਘਾਣਾ, ਮਾਹਿਲਪੁਰ, ਗੜ੍ਹਸ਼ੰਕਰ ਅਤੇ ਪਿੰਡ ਪੋਜੇਵਾਲ ਤੋਂ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਮਾਪਤ ਹੋਇਆ | ਗਤਕਾ ਅਕੈਡਮੀ ਦੇ ਨੌਜਵਾਨਾਂ ਵਲੋਂ ਗਤਕੇ ਦੇ ਜੌਹਰ ਦਿਖਾਏ | ਇਸ ਮੌਕੇ 'ਤੇ ਸੰਤ ਪ੍ਰੀਤਮ ਸਿੰਘ ਡੁਮੇਲੀ ਅਤੇ ਮੈਨੇਜਰ ਨਰਿੰਦਰ ਸਿੰਘ ਗੁਰਦੁਆਰਾ ਸੁਖਚੈਨਆਣਾ ਸਾਹਿਬ ਵਾਲਿਆਂ ਵਲੋਂ ਨਗਰ ਕੀਰਤਨ ਵਿਚ ਪੁੱਜੇ ਹੋਏ ਸੰਤਾਂ ਮਹਾਪੁਰਸ਼ਾਂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੂੰ ਸਿਰੋਪਾ ਸਾਹਿਬ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬਲਦੇਵ ਸਿੰਘ ਕਲਿਆਣ ਯੂਨੀਅਨ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਖ਼ਾਲਸਾ ਮੈਂਬਰ ਸ਼ੋ੍ਰਮਣੀ ਕਮੇਟੀ, ਸੰਤ ਗੁਰਚਰਨ ਸਿੰਘ ਪੰਡਵਾ, ਸੰਤ ਅਮਰਜੀਤ ਸਿੰਘ ਹਰਖੋਵਾਲ, ਮੈਨੇਜਰ ਨਰਿੰਦਰ ਸਿੰਘ ਗੁਰਦੁਆਰਾ ਸੁਖਚੈਨਆਣਾ, ਸੰਤ ਹਰਦੀਪ ਸਿੰਘ ਰਿਹਾਣਾ ਜੱਟਾ, ਬੀਬੀ ਦਵਿੰਦਰ ਕੌਰ ਕਾਲਰਾ ਮੈਂਬਰ ਸ਼ੋ੍ਰਮਣੀ ਕਮੇਟੀ, ਜਥੇਦਾਰ ਗੁਰਦਿਆਲ ਸਿੰਘ ਕਾਲਰਾ, ਸੰਤ ਪ੍ਰੀਤਮ ਸਿੰਘ ਬਾੜੀਆ, ਸੰਤ ਮਹਾਂਵੀਰ ਸਿੰਘ ਤਾਜੇਵਾਲ, ਸੰਤ ਕਰਮਜੀਤ ਸਿੰਘ ਤੇ ਸੰਤ ਬਲਵੀਰ ਸਿੰਘ ਟਿੱਬਾ ਸਾਹਿਬ, ਸੰਤ ਵਿਕਰਮਜੀਤ ਸਿੰਘ ਨੰਗਲ, ਸੰਤ ਹਾਕਮ ਸਿੰਘ, ਸੰਤ ਅਮਰੀਕ ਸਿੰਘ, ਸੰਤ ਬਿੱਕਰ ਸਿੰਘ ਖਡੂਰ ਸਾਹਿਬ, ਸੰਤ ਸੰਤੋਖ ਸਿੰਘ ਪਾਲਦੀ ਤੋਂ ਇਲਾਵਾ ਤਰਲੋਚਨ ਸਿੰਘ ਕਾਲੜਾ, ਬੂਟਾ ਸਿੰਘ ਰਿਹਾਣਾ ਜੱਟਾ, ਸਰਪੰਚ ਗੁਰਸ਼ਿੰਦਰ ਸਿੰਘ, ਹਰਦੀਪ ਸਿੰਘ ਦੀਪਾ, ਬਲਿਹਾਰ ਸਿੰਘ, ਅਵਤਾਰ ਸਿੰਘ ਮੰਗੀ, ਬਚਿੰਤ ਸਿੰਘ ਸਰਪੰਚ ਡੁਮੇਲੀ, ਪਰਮਜੀਤ ਸਿੰਘ ਸੰਘਾ, ਜਥੇਦਾਰ ਜਸਵਿੰਦਰ ਸਿੰਘ, ਜਥੇਦਾਰ ਹਰਜੀਤ ਸਿੰਘ, ਸਤਨਾਮ ਸਿੰਘ ਡੁਮੇਲੀ, ਜੋਗਾ ਸਿੰਘ ਜਗਜੀਤਪੁਰ, ਗੁਰਮੁਖ ਸਿੰਘ, ਹਰਦੇਵ ਸਿੰਘ ਫੌਜੀ, ਅੰਮਿ੍ਤਪਾਲ ਸਿੰਘ ਖੁਰਮਪੁਰ , ਬਲਜੀਤ ਸਿੰਘ, ਮਨਵੀਰ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 35ਵਾਂ ਸਾਲਾਨਾ ਭਗਵਤੀ ਜਾਗਰਣ ਕਰਵਾਇਆ ਅਗਲੀ ਖ਼ਬਰ ਅਕਾਲ ਗਲੈਕਸੀ ਕਾਨਵੈਂਟ ਸਕੂਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸੈਮੀਨਾਰ
Ad Position 24