03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਵਾਹਨ ਦੀ ਫੇਟ ਵੱਜਣ ਕਾਰਨ ਵਿਅਕਤੀ ਦੀ ਮੌਤ

Ad Position 21
No active advertisement
ਅਜੀਤ ਡੈਸਕ 24-11-2025
ਫਗਵਾੜਾ, 23 ਨਵੰਬਰ (ਹਰਜੋਤ ਸਿੰਘ ਚਾਨਾ)-ਵਿਅਕਤੀ ਨੂੰ ਫੇਟ ਮਾਰਨ ਕਾਰਨ ਹੋਈ ਮੌਤ ਦੇ ਸਬੰਧ 'ਚ ਸਦਰ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਲਖਵਿੰਦਰ ਸਿੰਘ ਪੁੱਤਰ ਜਵਾਲਾ ਸਿੰਘ ਵਾਸੀ ਦੀਨਾਪੁਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਭੇਡਾਂ ਬੱਕਰੀਆਂ ਚਾਰਨ ਦਾ ਕੰਮ ਕਰਦੇ ਹਨ ਤੇ ਅਕਸਰ ਹੀ ਭੇਡਾਂ ਚਾਰਦੇ ਦੂਰ ਨਿਕਲ ਜਾਂਦੇ ਹਨ ਜੋ ਕੁੱਝ ਦਿਨ ਤੋਂ ਉਹ ਭੁੱਲਾਰਾਈ ਆਏ ਹੋਏ ਸਨ, ਉਸ ਦਾ ਭਰਾ ਰਾਮਕਰਨ ਲੱਕੜਾਂ ਚੁੱਕ ਕੇ ਭੁੱਲਾਰਾਈ ਅੱਡੇ ਤੋਂ ਆ ਰਿਹਾ ਸੀ ਜਦ ਉਹ ਸੜਕ ਕਰਾਸ ਕਰ ਰਿਹਾ ਸੀ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਨੰੂ ਫੇਟ ਮਾਰੀ ਜਿਸ ਨਾਲ ਉਸ ਦੀ ਮੌਤ ਹੋ ਗਈ | ਜਿਸ ਸਬੰਧ 'ਚ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ ਅਗਲੀ ਖ਼ਬਰ ਸੇਂਟ ਸੋਲਜਰ ਸਕੂਲ 'ਚ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ
Ad Position 24