03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਨੰਬਰਦਾਰ ਦੀਆਂ ਵਾਅਦੇ ਮੁਤਾਬਿਕ ਮੰਗਾਂ ਨੂੰ ਅਮਲੀ ਰੂਪ ਨਾ ਦਿੱਤਾ ਤਾਂ ਯੂਨੀਅਨ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ- ਕੰਗ

Ad Position 21
No active advertisement
ਅਜੀਤ ਡੈਸਕ 24-11-2025
ਕਪੂਰਥਲਾ, 23 ਨਵੰਬਰ (ਅਮਰਜੀਤ ਕੋਮਲ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਦੀ ਇਕ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਵੰਤ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਅਨੁਸਾਰ ਨੰਬਰਦਾਰਾਂ ਦਾ ਮਾਣ ਭੱਤਾ 3 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ, ਜੱਦੀ ਪੁਸ਼ਤੀ ਨੰਬਰਦਾਰੀ ਲਾਗੂ ਕਰਨ, ਨੰਬਰਦਾਰਾਂ ਨੂੰ ਤਹਿਸੀਲਾਂ ਵਿਚ ਬੈਠਣ ਲਈ ਕਮਰਾ ਦੇਣ, ਟੋਲ ਟੈਕਸ ਮੁਆਫ਼ ਕਰਨ, ਆਵਾਰਾ ਕੁੱਤਿਆਂ ਤੇ ਪਸ਼ੂਆਂ ਦੀ ਸੰਭਾਲ ਦਾ ਯੋਗ ਪ੍ਰਬੰਧ ਕੀਤਾ ਜਾਵੇ | ਮੀਟਿੰਗ ਵਿਚ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਛਡਾਊ ਮੁਹਿੰਮ ਤੇ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਦੇਣ ਦੀ ਸ਼ਲਾਘਾ ਕੀਤੀ ਗਈ | ਮੀਟਿੰਗ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵਲੋਂ ਸੈਨੇਟ ਚੋਣਾਂ ਕਰਵਾਉਣ ਦੇ ਮੰਗ ਦਾ ਸਮਰਥਨ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਯੂਨੀਵਰਸਿਟੀ ਦੇ ਪ੍ਰਬੰਧ ਨਾਲ ਕੋਈ ਵੀ ਛੇੜਛਾੜ ਨਾ ਕੀਤੀ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੁਖਵੰਤ ਸਿੰਘ ਕੰਗ ਤੇ ਹੋਰ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਨੰਬਰਦਾਰਾਂ ਦੀਆਂ ਲਟਕਦੀਆਂ ਮੰਗਾਂ ਨੂੰ ਅਮਲੀ ਰੂਪ ਨਾ ਦਿੱਤਾ ਗਿਆ ਤਾਂ ਯੂਨੀਅਨ 1 ਜਨਵਰੀ 2026 ਤੋਂ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ | ਉਨ੍ਹਾਂ 6 ਦਸੰਬਰ ਨੂੰ ਭਾਣੋਲੰਗਾ ਦੇ ਸਕੂਲ ਵਿਚ ਹੋ ਰਹੇ ਸੈਮੀਨਾਰ ਵਿਚ ਯੂਨੀਅਨ ਆਗੂਆਂ ਨੂੰ ਭਾਗ ਲੈਣ ਦੀ ਅਪੀਲ ਕੀਤੀ | ਮੀਟਿੰਗ ਵਿਚ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਘੁੰਮਣ, ਮੀਤ ਪ੍ਰਧਾਨ ਲਾਭ ਚੰਦ ਥਿਗਲੀ, ਮੀਤ ਪ੍ਰਧਾਨ ਜਸਵੰਤ ਸਿੰਘ, ਮੀਤ ਪ੍ਰਧਾਨ ਸੂਰਤ ਸਿੰਘ ਰੱਤਾ ਨੌਅਬਾਦ, ਮੀਤ ਪ੍ਰਧਾਨ ਭਜਨ ਸਿੰਘ ਭਦਾਸ, ਤਰਲੋਕ ਸਿੰਘ ਮਜਾਦਪੁਰ, ਜੋਗਿੰਦਰ ਸਿੰਘ ਫਿਆਲੀ, ਮਹਿੰਦਰ ਸਿੰਘ ਤੋਗਾਂਵਾਲ, ਕਰਨੈਲ ਸਿੰਘ ਪੱਖੋਵਾਲ, ਸ਼ਮਸ਼ੇਰ ਸਿੰਘ ਫੱਤੂਢੀਂਗਾ, ਗੁਰਤੇਜ ਸਿੰਘ, ਰਘਬੀਰ ਸਿੰਘ ਸੈਦੋਵਾਲ, ਬਲਰਾਜ ਸਿੰਘ ਦੇਵਲਾਂਵਾਲਾ, ਦਲੇਰ ਸਿੰਘ ਤੋਗਾਂਵਾਲਾ, ਪ੍ਰੈੱਸ ਸਕੱਤਰ ਜਸਪ੍ਰੀਤ ਸਿੰਘ ਵਾਲੀਆ, ਕੇਵਲ ਸਿੰਘ ਦੇਵਲਾਂਵਾਲ, ਕਾਰਜਕਾਰੀ ਮੈਂਬਰ ਸਰਬਜੀਤ ਚਾਨਾ, ਬਲਾਕ ਫਗਵਾੜਾ ਦੇ ਪ੍ਰਧਾਨ ਬਲਦੇਵ ਕ੍ਰਿਸ਼ਨ, ਬਲਾਕ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਰਣਜੀਤ ਸਿੰਘ, ਜਸਬੀਰ ਸਿੰਘ ਭਦਾਸ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਦੇ ਕਤਲ ਨੂੰ ਲੈ ਕੇ ਭੁਲੱਥ ਪੁਲਿਸ ਵਲੋਂ ਮੁਕੱਦਮਾ ਦਰਜ ਅਗਲੀ ਖ਼ਬਰ ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
Ad Position 24