ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)-ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਪ੍ਰਬੰਧ ਚਲਾ ਰਹੀ ਬਾਬਾ ਸੰਗਤ ਸਿੰਘ ਖ਼ਾਲਸਾ ਦਲ ਪੰਜਾਬ ਵਲੋਂ ਪ੍ਰਧਾਨ ਗੁਰਮੁਖ ਸਿੰਘ ਨਵਾਂਸ਼ਹਿਰ ਤੇ ਜਥੇਦਾਰ ਤਰਲੋਚਨ ਸਿੰਘ ਰੁੜਕਾ ਖ਼ੁਰਦ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਚੱਲ ਰਹੇ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਲਈ ਖੁੱਲੇ੍ਹ ਲੰਗਰ ਲਗਾਏ ਜਾ ਰਹੇ ਹਨ ਜੋ ਕਿ 29 ਨਵੰਬਰ ਤੱਕ ਜਾਰੀ ਰਹਿਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਜਤਿੰਦਰ ਸਿੰਘ ਖ਼ਾਲਸਾ ਅਤੇ ਜਸਵਿੰਦਰ ਸਿੰਘ ਹਮਦਰਦ ਨੇ ਕਰਦਿਆਂ ਕਿਹਾ ਕਿ ਜਥੇਬੰਦੀ ਵਲੋਂ ਹੋਲੇ ਮੁਹੱਲੇ, ਵਿਸਾਖੀ ਤੇ ਬਾਬਾ ਸੰਗਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ ਤੇ ਇਸ ਵਾਰ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਫ਼ਤਾਵਾਰੀ ਸਮਾਗਮਾਂ ਮੌਕੇ ਸੰਗਤਾਂ ਦੀ ਸੇਵਾ ਲਈ ਲੰਗਰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ |