ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ)-ਨਗਰਵਾਸੀ ਪਿੰਡ ਭਾਗੋਰਾਈਆਂ ਦੀ ਸੰਗਤ ਵੱਲੋਂ ਪੀਰ ਬਾਬਾ ਕਿੱਕਰਾਂ ਵਾਲੀ ਦੀ ਯਾਦ ਵਿਚ ਇਕ ਵਿਸ਼ਾਲ ਖੇਡ ਮੇਲਾ ਤੇ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਕਬੱਡੀ ਟੂਰਨਾਮੈਂਟ ਦਾ ਉਦਘਾਟਨ ਮੁੱਖ ਮਹਿਮਾਨ ਵੱਜੋ ਪੁੱਜੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ਨੇ ਕੀਤਾ ਅਤੇ ਉਪਰੰਤ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ | ਇਸ ਮੌਕੇ ਦੇਵ ਮਾਲਵਾ ਕਲੱਬ ਬਠਿੰਡਾ ਦੀ ਟੀਮ ਨੇ ਕਬੱਡੀ ਦਾ ਮੈਚ ਜਿੱਤ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਤੇ ਦੂਜਾ ਸਥਾਨ ਬੇਰ ਸਾਹਿਬ ਕਬੱਡੀ ਕਲੱਬ ਨੇ ਪ੍ਰਾਪਤ ਕੀਤਾ | ਜੇਤੂ ਟੀਮ ਨੇ 40 ਅਤੇ ਦੂਜੇ ਸਥਾਨ ਤੇ ਆਈ ਟੀਮ ਨੇ 36 ਅੰਕ ਪ੍ਰਾਪਤ ਕੀਤੇ | ਇਸ ਮੌਕੇ ਪਹਿਲੇ ਸਥਾਨ ਤੇ ਆਈ ਟੀਮ ਨੂੰ 41 ਹਜ਼ਾਰ ਰੁਪਏ ਤੇ ਦੂਜੇ ਸਥਾਨ ਤੇ ਆਈ ਟੀਮ ਨੂੰ 31 ਹਜ਼ਾਰ ਰੁਪਏ ਨਕਦ ਇਨਾਮ ਦਿੱਤਾ ਗਿਆ | ਪ੍ਰਬੰਧਕ ਕਮੇਟੀ ਵੱਲੋਂ ਮੁੱਖ ਮਹਿਮਾਨ ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ਅਤੇ ਹੋਰ ਪਤਵੰਤਿਆਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਚੇਅਰਮੈਨ ਬਲਦੇਵ ਸਿੰਘ ਪਰਮਜੀਤਪੁਰ ਨੇ ਪਿੰਡ ਭਾਗੋਰਾਈਆਂ ਦੀ ਸੰਗਤ ਵੱਲੋਂ ਕਰਵਾਏ ਗਏ ਕਬੱਡੀ ਟੂਰਨਾਮੈਂਟ ਤੇ ਖੇਡ ਮੇਲੇ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਬਹੁਤ ਹੀ ਵਧੀਆ ਉਪਰਾਲਾ ਹੈ | ਉਨ੍ਹਾਂ ਸਮੂਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਣ ਤੇ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਰੀਰ ਨਰੋਆ ਹੁੰਦਾ ਹੈ ਤੇ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ | ਉਨ੍ਹਾਂ ਪ੍ਰਬੰਧਕ ਕਮੇਟੀ ਨੂੰ ਹੌਸਲਾ ਅਫਜ਼ਾਈ ਵਜੋਂ ਨਕਦ ਰਾਸ਼ੀ ਦੇ ਕੇ ਵੀ ਸਨਮਾਨਿਤ ਕੀਤਾ | ਇਸ ਮੌਕੇ ਸਾਬਕਾ ਚੇਅਰਮੈਨ ਬਲਦੇਵ ਸਿੰਘ ਦੇ ਨਾਲ ਨਿਰਮਲ ਸਿੰਘ, ਆੜ੍ਹਤੀ ਸੋਨੂੰ ਰਾਮੇ ਸੀਨੀਅਰ ਆਗੂ, ਸਰਪੰਚ ਹਰਜਿੰਦਰ ਸਿੰਘ ਮਨਿਆਲਾ, ਸੁਖਪਾਲਬੀਰ ਸਿੰਘ ਸੋਨੂੰ ਝੰਡੂਵਾਲ, ਅਮਰੀਕ ਸਿੰਘ, ਲਵਪ੍ਰੀਤ ਸਿੰਘ, ਹਰਜਿੰਦਰ ਸਿੰਘ ਸੋਢੀ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਬਿੱਟੂ ਲਾਹੌਰੀਆ, ਬਿੱਟੂ ਭਾਗੋਰਾਈਆਂ, ਕਰਨੈਲ ਸਿੰਘ, ਗੁਰਦੇਵ ਸਿੰਘ, ਗੁਰਦਿਆਲ ਸਿੰਘ, ਜਸਬੀਰ ਸਿੰਘ ਸਰਪੰਚ ਆਦਿ ਨੇ ਵੀ ਕਬੱਡੀ ਖਿਡਾਰੀਆਂ ਨੂੰ ਅਸ਼ੀਰਵਾਦ ਦਿੱਤਾ |