03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਗੁਰਦਿਆਲ ਸਿੰਘ ਭੁੱਲਾਰਾਈ ਦੇ ਹੱਕ 'ਚ ਆਈਆਂ ਨਿਹੰਗ ਸਿੰਘ ਜਥੇਬੰਦੀਆਂ

Ad Position 21
No active advertisement
ਅਜੀਤ ਡੈਸਕ 24-11-2025
ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)- ਬੀਤੇ ਦਿਨੀਂ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵਲੋਂ ਮੌਜੂਦਾ ਸਰਪੰਚ ਦੀ ਅਗਵਾਈ ਹੇਠ ਹਮਲਾ ਕਰ ਕੇ ਜ਼ਖ਼ਮੀ ਕਰਨ ਅਤੇ ਦਸਤਾਰ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਸੀ ਪਰ ਥਾਣਾ ਸਦਰ ਦੀ ਪੁਲੀਸ ਵਲੋਂ ਸਰਪੰਚ ਅਤੇ ਸਾਥੀਆਂ ਤੇ ਮਾਮੂਲੀ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ | ਅੱਜ ਇਸ ਮਾਮਲੇ ਦੇ ਸਬੰਧ ਵਿੱਚ ਨਿਹੰਗ ਸਿੰਘ ਜਥੇਬੰਦੀਆਂ ਗੁਰਦਿਆਲ ਸਿੰਘ ਭੁੱਲਾਰਾਈ ਦੇ ਹੱਕ ਵਿੱਚ ਆਈਆਂ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਪ੍ਰੰਤੂ ਮੁਲਾਕਾਤ ਨਹੀਂ ਹੋ ਸਕੀ ਜਿਸ ਤੋਂ ਬਾਅਦ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਅਤੇ ਬਾਬਾ ਬਿਧੀ ਚੰਦ ਜਥੇਬੰਦੀ ਵਲੋਂ ਭੇਜੇ ਗਏ ਸਿੰਘਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਨੂੰ ਸੋਮਵਾਰ ਤੱਕ 295, 354 ਅਤੇ 452 ਧਾਰਾਵਾਂ ਨੂੰ ਦਰਜ ਪਰਚੇ ਵਿਚ ਸ਼ਾਮਿਲ ਕਰਨ ਦਾ ਸਮਾਂ ਦਿੱਤਾ ਗਿਆ ਹੈ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿਚ ਅਗਲੀ ਰਣਨੀਤੀ ਅਮਲ ਵਿੱਚ ਲਿਆਂਦੇ ਜਾਣ ਦੀ ਚਿਤਾਵਨੀ ਦਿੱਤੀ | ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਸਰਕਾਰ ਦੇ ਦਬਾਅ ਹੇਠ ਕਾਰਵਾਈ ਕੀਤੀ ਰਹੀ ਹੈ ਜੋ ਕਿ ਬਰਦਾਸ਼ਤ ਨਹੀਂ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਭਟਨੂਰਾ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਚੰਡੀਗੜ੍ਹ ਦੇ ਮਸਲੇ 'ਤੇ ਇਤਿਹਾਸ ਦੀਆਂ ਗ਼ਲਤੀਆਂ ਦੁਹਰਾਉਣ ਤੋਂ ਗੁਰੇਜ਼ ਕਰੇ ਕੇਂਦਰ-ਭੁੰਗਰਨੀ
Ad Position 24