ਭੁਲੱਥ, 23 ਨਵੰਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਇੱਥੋਂ ਥੋੜ੍ਹੀ ਦੂਰੀ 'ਤੇ ਪੈਂਦੇ ਪਿੰਡ ਭਟਨੂਰਾ ਲੁਬਾਣਾ ਤੋਂ ਪਿੰਡ ਦੀਆਂ ਸਮੂਹ ਸੰਗਤਾਂ ਵਲੋਂ 350 ਸਾਲਾ ਸ਼ਹੀਦੀ ਦਿਹਾੜੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ | ਇਹ ਨਗਰ ਕੀਰਤਨ ਪਿੰਡ ਭਟਨੂਰਾ ਲੁਬਾਣਾ ਤੋਂ ਸ਼ੁਰੂ ਹੋ ਕੇ ਕਸਬਾ ਭੁਲੱਥ ਵਿਖੇ ਪੁੱਜਾ | ਉਪਰੰਤ ਪਿੰਡ ਰਾਏਪੁਰ ਪੀਰ ਬਖਸ਼ਵਾਲਾ, ਮਕਸੂਦਪੁਰ, ਕੂਕਾ ਤਲਵੰਡੀ, ਨੰਗਲ ਲੁਬਾਣਾ, ਕਸਬਾ ਬੇਗੋਵਾਲ ਤੋਂ ਹੁੰਦਾ ਹੋਇਆ ਪਿੰਡ ਬੱਸੀ, ਜੈਦ, ਨਡਾਲੀ ਤੇ ਹੋਰ ਵੱਖ-ਵੱਖ ਪਿੰਡਾਂ ਵਿਚ ਦੀ ਹੁੰਦਾ ਹੋਇਆ ਦੁਬਾਰਾ ਪਿੰਡ ਨੰਗਲ ਲਬਾਣਾ ਵਿਖੇ ਪੁੱਜਾ | ਨਗਰ ਕੀਰਤਨ ਦੌਰਾਨ ਵੱਖ-ਵੱਖ ਕੀਰਤਨੀ ਜਥੇ ਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਿਆ ਗਿਆ ਤੇ ਵੱਖ-ਵੱਖ ਪਿੰਡਾਂ ਵਿਚ ਪੁੱਜਣ 'ਤੇ ਸੰਗਤਾਂ ਵਲੋਂ ਸ਼ਰਧਾ ਪੂਰਵਕ ਸਵਾਗਤ ਕੀਤਾ ਗਿਆ | ਨਗਰ ਕੀਰਤਨ ਦੌਰਾਨ ਪਿੰਡ ਭਟਨੂਰਾ ਲਬਾਣਾ ਦੀਆਂ ਸਮੂਹ ਸੰਗਤਾਂ ਵਲੋਂ ਤੇ ਨਾਲ ਲੱਗਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਸ਼ਿਰਕਤ ਕੀਤੀ ਗਈ |