ਕਪੂਰਥਲਾ, 23 ਨਵੰਬਰ (ਵਿ.ਪ੍ਰ.)-ਲਿਟਲ ਏਾਜਲਸ ਕੋ ਐਡ ਸਕੂਲ ਕਪੂਰਥਲਾ ਵਿਚ ਤਿੰਨ ਰੋਜ਼ਾ ਖੇਡ ਸਮਾਗਮ ਬਹੁਤ ਹੀ ਉਤਸ਼ਾਹ ਨਾਲ ਕਰਵਾਇਆ ਗਿਆ | ਸਮਾਗਮ ਦੇ ਆਖ਼ਰੀ ਦਿਨ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ ਤੇ ਬਾਅਦ ਵਿਚ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਜਸਨੀਤ ਕੌਰ ਨੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ ਤੇ ਉਨ੍ਹਾਂ ਨੂੰ ਅਨੁਸ਼ਾਸਨ ਦੀ ਅਹਿਮੀਅਤ ਬਾਰੇ ਵੀ ਜਾਣਕਾਰੀ ਦਿੱਤੀ | ਖੇਡ ਸਮਾਗਮ ਵਿਚ ਸਕੂਲ ਦੀ ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਪਿ੍ੰਸੀਪਲ ਇੰਦਰਜੀਤ ਕੌਰ ਗਿੱਲ ਨੇ ਝੰਡਾ ਲਹਿਰਾਇਆ ਤੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਸਕੂਲ ਦੀ ਪਿ੍ੰਸੀਪਲ ਨੇ 2025-26 ਦੇ ਅਕਾਦਮਿਕ ਤੇ ਖੇਡਾਂ ਵਿਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਪੜ੍ਹੀ | ਇਸੇ ਦੌਰਾਨ ਹੀ ਖਿਡਾਰੀਆਂ ਨੇ ਮਾਰਚ ਪਾਸਟ, ਡੰਬਲ ਡਰਿਲ, ਲੇਜੀਅਮ ਡਰਿੱਲ, ਸਟਾਰ ਡਰਿੱਲ, ਹੇਟ ਡਰਿੱਲ, ਅੰਬਰੇਲਾ ਡਰਿੱਲ, ਹਾਕੀ ਡਰਿੱਲ ਤੇ ਫਲੈਗ ਡਰਿੱਲ ਆਦਿ ਗਤੀਵਿਧੀਆਂ ਪੇਸ਼ ਕੀਤੀਆਂ ਤੇ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਲਈ ਯੋਗ ਅਭਿਆਸ ਵੀ ਕਰਾਇਆ ਗਿਆ | ਚੇਅਰਪਰਸਨ ਕਿਰਨਦੀਪ ਕੌਰ ਖਿੰਡਾ ਤੇ ਇੰਦਰਜੀਤ ਕੌਰ ਗਿੱਲ ਨੇ ਖੇਡਾਂ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਮੈਡਲ ਤੇ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਖੇਡ ਮੁਕਾਬਲੇ ਵਿਚ ਓਵਰਆਲ ਟਰਾਫ਼ੀ ਸੁਖਦੇਵ ਹਾਊਸ ਨੇ ਜਿੱਤੀ |