04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਬਾਬਾ ਇੰਦਰਪਾਲ ਸਿੰਘ ਨੇ 10 ਹਜ਼ਾਰ ਦੀਆਂ ਕਿਤਾਬਾਂ ਲੱਖਣ ਕਲਾਂ ਸਕੂਲ ਨੂੰ ਦਾਨ ਕੀਤੀਆਂ

Ad Position 21
No active advertisement
ਅਜੀਤ ਡੈਸਕ 24-11-2025
ਕਪੂਰਥਲਾ, 23 ਨਵੰਬਰ (ਵਿ.ਪ੍ਰ.)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਣ ਕਲਾਂ ਦੀ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਾਬਾ ਇੰਦਰਪਾਲ ਸਿੰਘ ਨੇ ਭਾਸ਼ਾ ਵਿਭਾਗ ਤੋਂ 10 ਹਜ਼ਾਰ ਰੁਪਏ ਤੋਂ ਕਿਤਾਬਾਂ ਖ਼ਰੀਦ ਕੇ ਸਕੂਲ ਦੀ ਲਾਇਬ੍ਰੇਰੀ ਨੂੰ ਦਾਨ ਕੀਤੀਆਂ | ਇਸ ਸਬੰਧ ਵਿਚ ਸਕੂਲ ਵਿਚ ਹੋਏ ਸਮਾਗਮ ਵਿਚ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ ਤੇ ਉਨ੍ਹਾਂ ਬਾਬਾ ਇੰਦਰਪਾਲ ਸਿੰਘ ਵਲੋਂ ਸਕੂਲ ਦੀ ਲਾਇਬ੍ਰੇਰੀ ਲਈ ਪੁਸਤਕਾਂ ਦਾਨ ਕੀਤੇ ਜਾਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਸਕੂਲ ਦੇ ਇਕ ਲੋੜਵੰਦ ਵਿਦਿਆਰਥੀ ਨੂੰ ਗੋਦ ਲਿਆ ਤੇ ਉਸਦਾ ਸਾਰਾ ਖ਼ਰਚਾ ਚੁੱਕਣ ਦਾ ਐਲਾਨ ਕੀਤਾ | ਇਸ ਮੌਕੇ ਬਾਬਾ ਇੰਦਰਪਾਲ ਸਿੰਘ ਤੇ ਸਕੂਲ ਮੁਖੀ ਨਰਿੰਦਰ ਸਿੰਘ ਔਜਲਾ ਨੇ ਜ਼ਿਲ੍ਹਾ ਭਾਸ਼ਾ ਅਫ਼ਸਰ ਦਾ ਧੰਨਵਾਦ ਕੀਤਾ ਤੇ ਉਨ੍ਹਾਂ ਵਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਯਤਨਾ ਦੀ ਪ੍ਰਸੰਸਾ ਕੀਤੀ | ਇਸ ਮੌਕੇ ਲੈਕਚਰਾਰ ਇਤਿਹਾਸ ਮਨੋਜ ਕੁਮਾਰ, ਲੈਕਚਰਾਰ ਅਰਥ ਸ਼ਾਸਤਰ ਸ੍ਰੀਮਤੀ ਆਰਤੀ, ਸ੍ਰੀਮਤੀ ਰੀਮਾ, ਪਵਿੱਤਰ ਕੌਰ, ਮਨਿੰਦਰ ਸਿੰਘ, ਪਵਨਜੀਤ ਸਿੰਘ, ਵਿਪਨ ਕੁਮਾਰ ਆਦਿ ਸਕੂਲ ਦੇ ਸਟਾਫ਼ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਹਲੀ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਨੂੰ ਸਹਾਇਤਾ ਰਾਸ਼ੀ ਵੰਡੀ ਅਗਲੀ ਖ਼ਬਰ ਮਹਾਨ ਕੀਰਤਨ ਦਰਬਾਰ 29 ਨੂੰ
Ad Position 24