ਕਾਲਾ ਸੰਘਿਆਂ, 23 ਨਵੰਬਰ (ਬਲਜੀਤ ਸਿੰਘ ਸੰਘਾ)-ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ, ਭਾਈ ਦਇਆਲਾ ਜੀ ਅਤੇ ਸ਼੍ਰੋਮਣੀ ਵੈਦ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਜੀ ਦੀ ਨਿੱਘੀ ਮਿੱਠੀ ਯਾਦ ਵਿਚ ਸਾਲਾਨਾ ਮਹਾਨ ਗੁਰਮਤਿ ਸਮਾਗਮ 25 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਪਾਤਿਸ਼ਾਹੀ ਛੇਵੀਂ ਪਿੰਡ ਬਲ੍ਹੇਰਖਾਨਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਦੌਰਾਨ ਜਾਣਕਾਰੀ ਦਿੰਦਿਆਂ ਬਾਬਾ ਲੀਡਰ ਸਿੰਘ ਨੇ ਦੱਸਿਆ ਕਿ ਅੱਜ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਅਰੰਭ ਕਰ ਦਿੱਤੇ ਗਏ ਹਨ ਜਿਨ੍ਹਾਂ ਦੇ ਪਾਠ ਦੇ ਭੋਗ 25 ਨਵੰਬਰ ਨੂੰ ਪੈਣਗੇ | ਉਪਰੰਤ ਵਿਸ਼ਾਲ ਦੀਵਾਨ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਕਵੀਸ਼ਰ, ਕਥਾਵਾਚਕ ਸੰਗਤ ਨੂੰ ਗੁਰਬਾਣੀ, ਗੁਰਇਤਿਹਾਸ, ਗੁਰਮੀਤ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਸਮਾਗਮ ਵਿਚ ਇਲਾਕੇ ਦੇ ਸਮੂਹ ਸੰਤ ਮਹਾਂਪੁਰਖ ਹਾਜ਼ਰੀ ਭਰਨਗੇ | ਮੀਰੀ ਪੀਰੀ ਚੈਰੀਟੇਬਲ ਟਰੱਸਟ ਅਤੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਲੀਡਰ ਸਿੰਘ ਵੱਲੋਂ ਸਮੂਹ ਸੰਗਤ ਨੂੰ ਸ਼ਾਮਲ ਹੋਣ ਦੀ ਬੇਨਤੀ ਕੀਤੀ ਹੈ |