04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਸੰਪੰਨ

Ad Position 21
No active advertisement
ਅਜੀਤ ਡੈਸਕ 24-11-2025
ਸੁਲਤਾਨਪੁਰ ਲੋਧੀ, 23 ਨਵੰਬਰ (ਨਰੇਸ਼ ਹੈਪੀ)-ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ 44ਵਾਂ ਸਾਲਾਨਾ ਇਨਾਮ ਵੰਡ ਤੇ ਸਭਿਆਚਾਰਕ ਸਮਾਗਮ 'ਸਾਵੀ ਧਰਤ' ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ | ਸਮਾਗਮ ਵਿਚ ਰਵਿੰਦਰ ਸਿੰਘ ਚੱਕ ਚੇਅਰਮੈਨ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਤੇ ਮੈਂਬਰ ਸ਼੍ਰੋਮਣੀ ਕਮੇਟੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦਕਿ ਬੀਬੀ ਸੁਖਵਿੰਦਰ ਕੌਰ ਚੱਕ ਤੇ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਡਾਇਰੈਕਟਰ ਸਕੂਲ ਇੰਜ: ਹਰਨਿਆਮਤ ਕੌਰ, ਪ੍ਰਸ਼ਾਸਕ ਇੰਜ: ਨਿਮਰਤਾ ਕੌਰ, ਪਿ੍ੰ: ਰੇਨੂੰ ਅਰੋੜਾ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸਮਾਗਮ ਵਿਚ ਪਹੁੰਚੇ ਮਹਿਮਾਨਾਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਆਗਾਜ਼ ਸ਼ਬਦ ਗਾਇਣ ਨਾਲ ਕੀਤਾ ਗਿਆ | ਇਸ ਮੌਕੇ ਪਹੁੰਚੇ ਮਹਿਮਾਨਾਂ ਨੇ ਸ਼ਮ੍ਹਾ ਰੌਸ਼ਨ ਕੀਤੀ | ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਪਹੁੰਚੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਸਮਾਗਮ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ | ਪਿ੍ੰ: ਰੇਨੂੰ ਅਰੋੜਾ ਨੇ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਵਿਦਿਆਰਥੀਆਂ ਵੱਲੋਂ ਅਕਾਦਮਿਕ, ਸਪੋਰਟਸ, ਧਾਰਮਿਕ ਅਤੇ ਸਭਿਆਚਾਰਕ ਖੇਤਰ ਵਿਚ ਮਾਰੀਆਂ ਮੱਲ੍ਹਾਂ ਸਬੰਧੀ ਚਾਨਣਾ ਪਾਇਆ | ਬੀਬੀ ਸੁਖਵਿੰਦਰ ਕੌਰ ਚੱਕ ਨੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਸਭਿਆਚਾਰਕ ਪ੍ਰੋਗਰਾਮ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਫਾਸਟ ਫੂਡ ਤੋਂ ਦੂਰ ਰਹਿ ਕੇ, ਪੌਸ਼ਟਿਕ ਭੋਜਨ ਲੈਣ ਲਈ ਪ੍ਰੇਰਿਤ ਕੀਤਾ ਤੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਹਿੱਸਾ ਲੈਣ ਦਾ ਸੁਨੇਹਾ ਵੀ ਦਿੱਤਾ | ਇਸ ਮੌਕੇ ਅਕਾਦਮਿਕ, ਸਪੋਰਟਸ, ਧਾਰਮਿਕ ਤੇ ਸਭਿਆਚਾਰਕ ਖੇਤਰ ਵਿਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਲਕੀਤ ਸਿੰਘ, ਗੁਰਦੀਪ ਸਿੰਘ, ਡਾ. ਕਪੂਰ ਸਿੰਘ, ਮਹਿੰਦਰ ਸਿੰਘ ਕੋਲੀਆਂਵਾਲ, ਮਧੂ ਵਾਲੀਆ, ਸੁਮਿਤ ਵਾਲੀਆ, ਬੀਬੀ ਬਲਜੀਤ ਕੌਰ, ਬਾਬਾ ਹਰਜਿੰਦਰ ਸਿੰਘ, ਬੀਬੀ ਸਤਵੰਤ ਕੌਰ, ਗੁਰਪ੍ਰੀਤ ਸਿੰਘ ਬਾਊਪੁਰ, ਦਿਆਲ ਸਿੰਘ ਦੀਪੇਵਾਲ, ਨਰਿੰਦਰ ਸਿੰਘ ਢਿੱਲੋਂ, ਬੀਬੀ ਸੁਨੀਤਾ ਢਿੱਲੋਂ, ਬੀਬੀ ਗੁਰਬਖ਼ਸ਼ ਸਿੰਘ ਕੌਰ ਡੇਰਾ ਸੈਦਾਂ, ਮੈਡਮ ਸ਼ਬਨਮ, ਕੁਲਦੀਪ ਸਿੰਘ ਬੂਲੇ, ਕਾਰਜ ਸਿੰਘ ਤਕੀਆ, ਬਾਬਾ ਅਜੀਤ ਸਿੰਘ, ਇੰਦਰਜੀਤ ਸਿੰਘ ਵਿਰਦੀ, ਮਨਜੀਤ ਸਿੰਘ ਜੰਮੂ, ਬੀਬੀ ਪਰਮਜੀਤ ਕੌਰ, ਬੀਬੀ ਜਸਵੀਰ ਕੌਰ, ਬੀਬੀ ਰਵਿੰਦਰ ਕੌਰ, ਮੁਖ਼ਤਿਆਰ ਸਿੰਘ ਵਾਟਾਂਵਾਲੀ, ਤਰਸੇਮ ਸਿੰਘ ਰਾਮੇ ਸਾਬਕਾ ਸਰਪੰਚ, ਜਥੇਦਾਰ ਗੁਰਦਿਆਲ ਸਿੰਘ, ਬੀਬੀ ਬਲਬੀਰ ਕੌਰ ਨਾਨਕਪੁਰ, ਸਰਦਾਰ ਮੋਹਨ ਸਿੰਘ ਰੀਡਰ, ਸੁਖਦੇਵ ਸਿੰਘ ਲਾਡੀ, ਭਗਵਾਨ ਸਿੰਘ ਮੈਰੀਪੁਰ, ਗੁਰਜੰਟ ਸਿੰਘ ਸੰਧੂ ਸਾਬਕਾ ਚੇਅਰਮੈਨ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ, ਬੀਬੀ ਗੁਰਮੀਤ ਕੌਰ ਦਰੀਏਵਾਲ, ਗੁਰਦਿਆਲ ਸਿੰਘ ਮੈਨੇਜਰ ਗੁਰਦੁਆਰਾ ਬੇਬੇ ਨਾਨਕੀ ਗੁਰਦਿਆਲ ਸਿੰਘ ਯੂ.ਕੇ., ਪਵਨਦੀਪ ਸਿੰਘ ਰਿਕਾਰਡ ਕੀਪਰ, ਤਰਸੇਮ ਸਿੰਘ ਸ਼ਾਹ ਵਾਲਾ, ਡਿੰਪਲ ਸ਼ਰਮਾ ਪਿ੍ੰਸੀਪਲ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਆਰ.ਸੀ.ਐਫ., ਨਿਧੀ ਸੰਗੋਤਰਾ ਪਿ੍ੰਸੀਪਲ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤੋਂ ਇਲਾਵਾ ਸਟਾਫ਼ ਮੈਂਬਰ ਤੇ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਰਮਜੀਤ ਸਿੰਘ ਪੰਮੀ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਅਗਲੀ ਖ਼ਬਰ ਲੁਟੇਰੇ ਏ.ਐਸ.ਆਈ. ਦਾ ਮੋਬਾਈਲ ਫ਼ੋਨ ਖੋਹ ਕੇ ਫ਼ਰਾਰ
Ad Position 24