ਤਲਵੰਡੀ ਚੌਧਰੀਆਂ, 23 ਨਵੰਬਰ (ਪਰਸਲ ਲਾਲ ਭੋਲਾ)-ਬੀਤੇ ਦਿਨੀਂ ਆਏ ਹੜ੍ਹਾਂ ਤੇ ਬਾਰਿਸ਼ਾਂ ਨੇ ਪੰਜਾਬ ਦੇ ਕੁੱਝ ਜ਼ਿਲਿ੍ਹਆਂ ਵਿਚ ਵੱਡੀ ਤਬਾਹੀ ਲਿਆਂਦੀ ਸੀ | ਹੜ੍ਹਾਂ ਦੀ ਇਸ ਤਬਾਹੀ ਵਿਚ ਕਿਸਾਨਾਂ ਦੀ ਫ਼ਸਲ ਹੀ ਨਹੀਂ ਮਰੀ ਸਗੋਂ ਜ਼ਮੀਨ, ਮਾਲ, ਡੰਗਰ ਤੇ ਮਕਾਨਾਂ ਦਾ ਵੀ ਵੱਡਾ ਨੁਕਸਾਨ ਹੋਇਆ | ਉਕਤ ਸ਼ਬਦਾਂ ਦਾ ਪ੍ਰਗਟਾਵਾ ਗੌਰਮੈਂਟ ਪੈਨਸ਼ਨਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਸੁਰਿੰਦਰ ਸਿੰਘ ਸੂਬਾ ਜਨਰਲ ਸਕੱਤਰ ਤੇ ਸੁੱਚਾ ਸਿੰਘ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਨੇ ਸਾਂਝੇ ਤੌਰ 'ਤੇ ਹੜ੍ਹ ਪੀੜਤਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਪਿੰਡ ਬਾਊਪੁਰ ਵਿਖੇ ਕਹੇ | ਸਮਾਗਮ ਵਿਚ ਹੜ੍ਹ ਨਾਲ ਪ੍ਰਭਾਵਿਤ ਹਰਭੇਜ ਸਿੰਘ, ਰਸ਼ਪਾਲ ਸਿੰਘ, ਗੁਰਮੇਲ ਸਿੰਘ, ਸੋਨੰੂ, ਬੱਗਾ, ਗੁਲਜਾਰ ਸਿੰਘ, ਸੁਖਵਿੰਦਰ ਕੌਰ, ਸੁਖਦੇਵ ਸਿੰਘ, ਤਰਸੇਮ ਸਿੰਘ, ਪਿੱਪਲ ਸਿੰਘ, ਮਨਦੀਪ ਕੌਰ, ਕੰਤੀ, ਕਾਰਜ ਸਿੰਘ ਤੇ ਮੰਗਾ ਨੂੰ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਵਲੋਂ ਆਰਥਿਕ ਸਹਾਇਤਾ ਦਿੱਤੀ ਗਈ | ਇਸ ਮੌਕੇ ਕਿਸਾਨ ਸੰਯੁਕਤ ਮੋਰਚੇ ਕਪੂਰਥਲਾ ਦੇ ਜ਼ਿਲ੍ਹਾ ਕਨਵੀਨਰ ਐਡਵੋਕੇਟ ਰਾਜਿੰਦਰ ਸਿੰਘ ਰਾਣਾ ਸੁਖਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਲਾਲ ਸਿੰਘ ਢਿੱਲੋਂ ਸਾਬਕਾ ਸੂਬਾ ਸਕੱਤਰ, ਬਿੱਕਰ ਸਿੰਘ ਮੋਗਾ ਮਾਛੀਕੇ, ਗੁਰਦੀਪ ਸਿੰਘ ਜ਼ਿਲ੍ਹਾ ਜਨਰਲ ਸਕੱਤਰ ਕਪੂਰਥਲਾ, ਪ੍ਰੇਮ ਕੁਮਾਰ, ਜਸਵੰਤ ਸਿੰਘ ਮੋਗਾ, ਜਗਜੀਤ ਸਿੰਘ, ਸੁਖਵਿੰਦਰ ਸਿੰਘ ਚੀਮਾ ਸਟੇਟ ਅਵਾਰਡੀ, ਅਮਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਕਪੂਰਥਲਾ, ਮਾਸਟਰ ਚਰਨ ਸਿੰਘ ਸਰਪ੍ਰਸਤ, ਵਿੱਤ ਸਕੱਤਰ ਜਸਵਿੰਦਰ ਸਿੰਘ, ਕਰਨੈਲ ਸਿੰਘ ਬਲਾਕ ਪ੍ਰਧਾਨ ਸੁਲਤਾਨਪੁਰ ਲੋਧੀ, ਸੁੱਚਾ ਸਿੰਘ ਮਿਰਜ਼ਾਪੁਰ ਸਕੱਤਰ, ਪਿ੍ੰਸੀਪਲ ਅਮਰੀਕ ਸਿੰਘ ਨੰਡਾ, ਮੁਰਸ਼ਾ ਸਿੰਘ, ਸਰਵਣ ਸਿੰਘ ਮੀਤ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ ਕਪੂਰਥਲਾ, ਕਰਮਜੀਤ ਸਿੰਘ, ਲਵਲੀ ਅਹਿਮਦਪੁਰ ਛੰਨਾ, ਸੁਖਵਿੰਦਰ ਸਿੰਘ ਸੋਨੰੂ, ਸੁਖਵੰਤ ਸਿੰਘ ਰਾਣਾ ਆਦਿ ਹਾਜ਼ਰ ਸਨ |