ਖਲਵਾੜਾ, 23 ਨਵੰਬਰ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਬੇਰੀ ਸਾਹਿਬ ਪਿੰਡ ਲੱਖਪੁਰ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ ਜਿਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਮਹਿੰਦਰ ਸਿੰਘ ਲੱਖਪੁਰ ਨੇ ਦੱਸਿਆ ਕਿ 28 ਨਵੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 30 ਨਵੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿਚ ਭਾਈ ਬੇਅੰਤ ਸਿੰਘ ਦਾ ਰਾਗੀ ਜਥਾ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰੇਗਾ | ਉਨ੍ਹਾਂ ਦੱਸਿਆ ਕਿ 30 ਨਵੰਬਰ ਨੂੰ ਪਿੰਡ ਭੁੱਲਾਰਾਈ ਤੋਂ ਮਹਾਨ ਨਗਰ ਕੀਰਤਨ ਵੀ ਲੱਖਪੁਰ ਵਿਖੇ ਪਹੁੰਚੇਗਾ, ਜਿਸ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ | ਇਸ ਮੌਕੇ ਪ੍ਰਧਾਨ ਮਹਿੰਦਰ ਸਿੰਘ ਲੱਖਪੁਰ, ਸਰਪੰਚ ਗੁਰਮੀਤ ਸਿੰਘ, ਓਾਕਾਰ ਸਿੰਘ, ਮਨਪ੍ਰੀਤ ਸਿੰਘ, ਸੰਤੋਖ ਸਿੰਘ, ਇੰਦਰਜੀਤ ਸਿੰਘ, ਦਰਸ਼ਨ ਸਿੰਘ ਪ੍ਰਵਾਸੀ ਭਾਰਤੀ, ਬਲਵਿੰਦਰ ਸਿੰਘ ਪ੍ਰਵਾਸੀ ਭਾਰਤੀ, ਨੰਬਰਦਾਰ ਕੁਲਵੰਤ ਸਿੰਘ ਤੇ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |