ਫਗਵਾੜਾ, 23 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਡੇਰਾ ਸੰਤ ਬਾਬਾ ਪਾਰਸ ਨਾਥ ਤਪੱਸਵੀ ਪਿੰਡ ਨੰਗਲ (ਖੇੜਾ) ਵਿਖੇ ਸਾਲਾਨਾ ਬਰਸੀ ਸਮਾਗਮ ਅਤੇ 50ਵਾਂ ਸਾਲਾਨਾ ਜੋੜ ਮੇਲਾ ਡੇਰੇ ਦੇ ਸੰਚਾਲਕ ਸੰਤ ਟੈਹਿਲ ਨਾਥ ਅਤੇ ਮੁੱਖ ਸੇਵਾਦਾਰ ਮੁਕੇਸ਼ ਕੁਮਾਰ ਦੀ ਰਹਿਨੁਮਾਈ ਹੇਠ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਗਿਆ | ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ | ਉਪਰੰਤ ਸੰਤ ਪ੍ਰਵਚਨ ਸਮਾਗਮ ਵਿਚ ਸੰਤ ਟਹਿਲ ਨਾਥ ਨੰਗਲ, ਸੰਤ ਕ੍ਰਿਸ਼ਨ ਨਾਥ ਚਹੇੜੂ, ਸੰਤ ਮਹਿੰਦਰਪਾਲ ਪੰਡਵਾ, ਸੰਤ ਨਿਰਮਲ ਸਿੰਘ ਅਵਾਦਾਨ, ਸੰਤ ਜਸਵਿੰਦਰ ਸਿੰਘ ਡਾਡੀਆ, ਸੰਤ ਅਵਤਾਰ ਦਾਸ ਚਿਹੇੜੂ ਨੇ ਸੰਗਤਾਂ ਨੂੰ ਸਾਂਝੀਵਾਲਤਾ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਸਾਨੂੰ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ | ਡੇਰੇ ਦੇ ਸੰਚਾਲਕ ਸੰਤ ਟੈਹਿਲ ਨਾਥ, ਮੁੱਖ ਸੇਵਾਦਾਰ ਮੁਕੇਸ਼ ਕੁਮਾਰ, ਬੀਬੀ ਰੌਸ਼ਨੀ ਨੇ ਸੰਤਾਂ ਮਹਾਪੁਰਸ਼ਾਂ, ਕੀਰਤਨੀ ਜਥਿਆਂ, ਸੇਵਾਦਾਰਾਂ ਅਤੇ ਪਤਵੰਤਿਆਂ ਨੂੰ ਗੁਰੂ ਬਖਸ਼ਿਸ਼ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਹਾਜ਼ਰ |