05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2025

ਐਡਵੋਕੇਟ ਗੁਰਮੋਹਨ ਸਿੰਘ ਐਂਟੀ ਡਰੱਗ ਕਲੱਬ ਦੇ ਲੀਗਲ ਐਡਵਾਈਜ਼ਰ ਨਿਯੁਕਤ

Ad Position 21
No active advertisement
ਅਜੀਤ ਡੈਸਕ 24-11-2025
ਸੁਲਤਾਨਪੁਰ ਲੋਧੀ, 23 ਨਵੰਬਰ (ਥਿੰਦ)-ਪੰਜਾਬ ਵਿਚ ਨੌਜਵਾਨਾਂ ਨੂੰ ਨਸ਼ੀਲੇ ਤੇ ਘਾਤਕ ਨਸ਼ਿਆਂ ਤੋਂ ਬਚਾਉਣ ਲਈ ਯਤਨਸ਼ੀਲ ਐਂਟੀ ਡਰੱਗ ਕਲੱਬ ਦੁਆਬਾ ਦੀ ਵਿਸ਼ੇਸ਼ ਮੀਟਿੰਗ ਚੇਅਰਮੈਨ ਗਗਨਦੀਪ ਸਿੰਘ ਅਤੇ ਨਵਦੀਪ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਮੈਂਬਰਾਂ ਨੇ ਐਂਟੀ ਡਰੱਗ ਕਲੱਬ ਵੱਲੋਂ ਪੰਜਾਬ ਅੰਦਰ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਸੁਚੇਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਨੂੰ ਹੋਰ ਤੇਜ਼ ਕਰਨਾ ਚਾਹੀਦਾ ਹੈ ਹੈ | ਇਸ ਮੌਕੇ ਸਰਬ ਸੰਮਤੀ ਨਾਲ ਐਡਵੋਕੇਟ ਗੁਰਮੋਹਨ ਸਿੰਘ ਨੂੰ ਐਂਟੀ ਡਰੱਗ ਕਲੱਬ ਦਾ ਲੀਗਲ ਐਡਵਾਈਜ਼ਰ ਨਿਯੁਕਤ ਕੀਤਾ ਗਿਆ | ਆਪਣੇ ਨਿਯੁਕਤੀ ਦੇ ਐਡਵੋਕੇਟ ਗੁਰਮੋਹਨ ਸਿੰਘ ਨੇ ਕਿਹਾ ਕਿ ਉਹ ਕਲੱਬ ਨਾਲ ਜੁੜ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਦੇ ਵਿਚ ਆਪਣਾ ਯੋਗਦਾਨ ਪਾਉਣਗੇ | ਉਨ੍ਹਾਂ ਨੇ ਕਿਹਾ ਕਿ ਅੱਜ ਲੋੜ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਇਆ ਜਾਵੇ | ਇਸ ਮੌਕੇ ਚੇਅਰਮੈਨ ਗਗਨਦੀਪ ਸਿੰਘ ਤੇ ਨਵਪ੍ਰੀਤ ਸਿੰਘ ਨੇ ਕਿਹਾ ਕਿ ਕਿ ਕੁੱਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਜਵਾਨੀ ਦਾ ਘਾਣ ਕਰਨਾ ਚਾਹੁੰਦੀਆਂ ਹਨ, ਜਿਸ ਨੂੰ ਕਿਸੇ ਵੀ ਹਾਲਤ ਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਸ ਮੌਕੇ ਅੰਮਿ੍ਤ ਸਿੰਘ ਕਲੋਨੋਨਾਈਜ਼ਰ, ਸੁੱਖਾ ਜਲੰਧਰ, ਵਰਿੰਦਰ ਸਿੰਘ ਏ.ਜੀ.ਆਈ, ਡੀ.ਐਸ.ਪੀ. ਹਰਗੁਰਦੇਵ ਸਿੰਘ, ਸਾਬਕਾ ਚੇਅਰਮੈਨ ਸੁਖਵਿੰਦਰ ਸਿੰਘ ਸੁੱਖ, ਪ੍ਰੋ ਐਮ.ਐਸ ਥਿੰਦ, ਐਮ.ਡੀ ਇੰਦਰਪਾਲ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਾਨਚੈਸਟਰ 'ਚ ਕਰਵਾਏ ਮਿਸ ਟੈਲੰਟਿਡ ਅਤੇ ਪੰਜਾਬਣ 2025 ਦੇ ਮੁਕਾਬਲੇ ਅਗਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਦੀ ਪੰਜਾਬੀ ਸਾਹਿਤ ਸਭਾ ਵਲੋਂ ਕਰਵਾਏ ਧਾਰਮਿਕ ਕੁਇਜ਼ ਮੁਕਾਬਲੇ
Ad Position 24