09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਸੁਖਚੈਨ ਨਗਰ ਵਿਖੇ ਘਰ ਦੇ ਬਾਹਰ ਖੜ੍ਹੀਆਂ 3 ਗੱਡੀਆਂ ਨੂੰ ਭੇਦਭਰੀ ਹਾਲਤ 'ਚ ਲੱਗੀ ਅੱਗ

Ad Position 21
No active advertisement
ਅਜੀਤ ਡੈਸਕ 06-12-2025
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਇੱਥੋਂ ਦੇ ਮੁਹੱਲਾ ਸੁਖਚੈਨ ਨਗਰ ਵਿਖੇ ਇੱਕ ਘਰ ਦੇ ਬਾਹਰ ਖੜ•੍ਹੀਆਂ ਤਿੰਨ ਗੱਡੀਆਂ ਨੂੰ ਭੇਦਭਰੀ ਹਾਲਤ 'ਚ ਅੱਗ ਲੱਗ ਗਈ ਜਿਸ ਦੀ ਸੂਚਨਾ ਮਿਲਦੇ ਸਾਰ ਫਾਇਰ ਬਿ੍ਗੇਡ ਨੇ ਮੌਕੇ 'ਤੇ ਪੁੱਜ ਕੇ ਅੱਗ 'ਤੇ ਕਾਬੂ ਪਾਇਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕੁਲਦੀਪ ਸਿੰਘ ਨੇ ਦੱਸਿਆ ਕਿ ਉਹ ਰਾਤ ਸਮੇਂ ਆਪਣੇ ਘਰ 'ਚ ਸੁੱਤੇ ਹੋਏ ਸਨ ਤੇ ਕਰੀਬ 2:30 ਵਜੇ ਉਨ੍ਹਾਂ ਨੂੰ ਬਾਹਰੋਂ ਆਵਾਜ਼ਾਂ ਆਈਆਂ ਤੇ ਉਨ•ਾਂ ਉੱਠ ਕੇ ਜਦੋਂ ਦੇਖਿਆ ਤਾਂ ਬਾਹਰ ਖੜ•ੀਆਂ ਤਿੰਨ ਗੱਡੀਆਂ ਨੂੰ ਅੱਗ ਲੱਗੀ ਹੋਈ ਸੀ | ਜਿਸ ਦੀ ਸੂਚਨਾ ਉਨ੍ਹਾਂ ਤੁਰੰਤ ਫਾਇਰ ਬਿ੍ਗੇਡ ਨੂੰ ਦਿੱਤੀ ਤੇ ਉਨ•ਾਂ ਮੌਕੇ 'ਤੇ ਪੁੱਜ ਕੇ ਅੱਗ ਤੇ ਕਾਬੂ ਪਾਇਆ | ਉਨ•ਾਂ ਦੱਸਿਆ ਕਿ ਤਿੰਨ ਗੱਡੀਆਂ ਦਾ ਕਾਫ਼ੀ ਨੁਕਸਾਨ ਹੋਇਆ ਹੈ ਤੇ ਉਨਾਂ ਦਾ ਕਰੀਬ 15 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਉਨਾਂ ਦੱਸਿਆ ਕਿ ਜਾਪਦਾ ਹੈ ਕਿ ਕਿਸੇ ਸ਼ਰਾਰਤੀ ਅਨਸਰ ਵਲੋਂ ਅੱਗ ਲਗਾਈ ਗਈ ਹੈ | ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵਲੋਂ ਮੌਕੇ 'ਤੇ ਪੁੱਜ ਕੇ ਘਟਨਾ ਸਬੰਧੀ ਜਾਣਕਾਰੀ ਹਾਸਲ ਕੀਤੀ | ਅੱਗ ਲੱਗਣ ਦੇ ਕਾਰਨਾ ਬਾਰੇ ਸਾਫ਼ ਨਹੀਂ ਹੋ ਸਕਿਆ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਕੇਂਦਰ ਖ਼ਿਲਾਫ਼ ਡਡਵਿੰਡੀ ਰੇਲਵੇ ਲਾਈਨ ਉੱਤੇ ਧਰਨਾ ਅਗਲੀ ਖ਼ਬਰ —ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ— <br> ਪੜਤਾਲ ਦੌਰਾਨ ਜ਼ਿਲ੍ਹਾ ਪ੍ਰੀਸ਼ਦ ਦੇ 59 ਤੇ ਬਲਾਕ ਸੰਮਤੀਆਂ ਦੇ 40...
Ad Position 24