ਖਲਵਾੜਾ, 5 ਦਸੰਬਰ (ਮਨਦੀਪ ਸਿੰਘ ਸੰਧੂ)- 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਸੰਮਤੀ ਜ਼ੋਨ ਮਲਕਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਮਨਜੀਤ ਕੌਰ ਵਲੋਂ ਆਪਣੀ ਚੋਣ ਮੁਹਿੰਮ ਨੂੰ ਭਖਾਉਣ ਲਈ ਪਾਰਟੀ ਵਰਕਰਾਂ ਨਾਲ ਸੰਪਰਕ ਕੀਤਾ ਗਿਆ | ਇਸ ਮੌਕੇ ਸਰਕਲ ਪ੍ਰਧਾਨ ਸਤਵਿੰਦਰ ਸਿੰਘ ਘੁੰਮਣ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਜ਼ੋਨ ਵਿਚ ਪੈਂਦੇ ਪਿੰਡ ਵਾਹਦ, ਮਾਣਕ, ਬ੍ਰਹਮਪੁਰ ਅਤੇ ਚੈੜ ਦੇ ਅਕਾਲੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਉਮੀਦਵਾਰ ਮਨਜੀਤ ਕੌਰ ਦੀ ਚੋਣ ਮੁਹਿੰਮ ਨੂੰ ਚਲਾਉਣ ਦੀ ਵਿਉਂਤਬੰਦੀ ਘੜੀ ਗਈ | ਇਸ ਮੌਕੇ ਉਨਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਉਮੀਦਵਾਰ ਦੇ ਹੱਕ ਵਿਚ ਪਿੰਡ ਪਿੰਡ ਜਾ ਕੇ ਵੋਟਰਾਂ ਨੂੰ ਉਮੀਦਵਾਰ ਦੇ ਹੱਕ ਵਿਚ ਵੱਧ ਤੋਂ ਵੱਧ ਵੋਟਾਂ ਭੁਗਤਾਉਣ ਦੀ ਅਪੀਲ ਕੀਤੀ ਜਾਵੇਗੀ |