08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਬਲਾਕ ਸੰਮਤੀ ਜ਼ੋਨ ਖਲਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਰੂਪ ਲਾਲ ਢੱਕ ਪੰਡੋਰੀ ਹੋਏ ਸਰਗਰਮ

Ad Position 21
No active advertisement
ਅਜੀਤ ਡੈਸਕ 06-12-2025
ਖਲਵਾੜਾ, 5 ਦਸੰਬਰ (ਮਨਦੀਪ ਸਿੰਘ ਸੰਧੂ)- 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਸੰਮਤੀ ਜ਼ੋਨ ਖਲਵਾੜਾ ਤੋਂ ਕਾਂਗਰਸ ਦੇ ਉਮੀਦਵਾਰ ਰੂਪ ਲਾਲ ਢੱਕ ਪੰਡੋਰੀ ਆਪਣੇ ਜ਼ੋਨ ਵਿਚ ਸਰਗਰਮ ਹੋ ਗਏ ਹਨ | ਇਸ ਮੌਕੇ ਉਨ੍ਹਾਂ ਜ਼ੋਨ ਵਿਚ ਪੈਂਦੇ ਪਿੰਡ ਖਲਵਾੜਾ, ਖਲਵਾੜਾ ਕਲੋਨੀ, ਢੱਕ ਪੰਡੋਰੀ, ਬਿਸ਼ਨਪੁਰ, ਵਜੀਦੋਵਾਲ, ਫਤਿਹਗੜ• ਅਤੇ ਬੀੜ ਪੁਆਦ ਦੇ ਸਮੂਹ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਆਪਣੇ ਚੋਣ ਪ੍ਰਚਾਰ ਨੂੰ ਭਖਾਉਣ ਲਈ ਲਾਮਬੰਦ ਕੀਤਾ | ਇਸ ਮੌਕੇ ਉਨ•ਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਪਿੰਡ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਉਨ•ਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਹੋ ਸਕੇ | ਇੱਥੇ ਜ਼ਿਕਰਯੋਗ ਹੈ ਕਿ ਰੂਪ ਲਾਲ ਢੱਕ ਪੰਡੋਰੀ ਪਿਛਲੀਆਂ ਬਲਾਕ ਸੰਮਤੀ ਚੋਣਾਂ ਵਿਚ ਵੀ ਖਲਵਾੜਾ ਜ਼ੋਨ ਤੋਂ ਕਾਂਗਰਸ ਦੀ ਟਿਕਟ ਤੇ ਚੋਣ ਲੜ ਕੇ ਜਿੱਤ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਜ਼ੋਨ ਭੁੱਲਾਰਾਈ ਤੋਂ ਕਾਂਗਰਸ ਪਾਰਟੀ ਦਾ ਉਮੀਦਵਾਰ ਨਾ ਹੋਣਾ ਬਣਿਆ ਚਰਚਾ ਦਾ ਵਿਸ਼ਾ ਅਗਲੀ ਖ਼ਬਰ ਮਲਕਪੁਰ ਬਲਾਕ ਸੰਮਤੀ ਜ਼ੋਨ ਤੋਂ ਅਕਾਲੀ ਉਮੀਦਵਾਰ ਮਨਜੀਤ ਕੌਰ ਵਲੋਂ ਪਾਰਟੀ ਵਰਕਰਾਂ ਨਾਲ ਸੰਪਰਕ
Ad Position 24