07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਭਗਤ ਸਿੰਘ ਚੌਕ ਨੇੜੇ ਘਰ 'ਚ 2 ਭਰਾਵਾਂ ਦੀ ਹੋਈ ਲੜਾਈ-ਇਕ ਨੇ ਘਰ ਨੂੰ ਲਾਈ ਅੱਗ

Ad Position 21
No active advertisement
ਅਜੀਤ ਡੈਸਕ 06-12-2025
ਕਪੂਰਥਲਾ, 5 ਦਸੰਬਰ (ਅਮਨਜੋਤ ਸਿੰਘ ਵਾਲੀਆ)-ਭਗਤ ਚੌਕ ਨਜ਼ਦੀਕ ਦੋ ਭਰਾਵਾਂ ਦੇ ਆਪਸੀ ਝਗੜੇ ਦੌਰਾਨ ਇਕ ਭਰਾ ਵਲੋਂ ਆਪਣੇ ਘਰ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਨਿਸ਼ਾਨ ਸਿੰਘ ਤੇ ਜਸਪ੍ਰੀਤ ਸਿੰਘ ਦਾ ਕਿਸੇ ਗੱਲ ਨੂੰ ਲੈ ਕੇ ਆਪਸ ਵਿਚ ਝਗੜਾ ਹੋ ਗਿਆ, ਜਿਸ ਦੌਰਾਨ ਜਸਪ੍ਰੀਤ ਸਿੰਘ ਨੇ ਗੁੱਸੇ ਵਿਚ ਆ ਕੇ ਆਪਣੇ ਘਰ ਨੂੰ ਅੱਗ ਲਗਾ ਲਈ, ਜਿਸ ਕਾਰਨ ਘਰ ਦਾ ਤਕਰੀਬਨ ਸੜ ਕੇ ਸੁਆਹ ਹੋ ਗਿਆ | ਅਮਨਦੀਪ ਨਾਹਰ ਨੇ ਦੱਸਿਆ ਕਿ ਜਸਪ੍ਰੀਤ ਸਿੰਘ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ | ਮੌਕੇ 'ਤੇ ਪਹੁੰਚੇ ਫਾਇਰ ਬਿ੍ਗੇਡ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ•ਾਂ ਨੂੰ ਸੂਚਨਾ ਮਿਲਣ 'ਤੇ ਉਨ•ਾਂ ਨੇ ਫਾਇਰ ਬਿ੍ਗੇਡ ਦੀਆਂ ਦੋ ਗੱਡੀਆਂ ਨਾਲ ਅੱਗ 'ਤੇ ਕਾਬੂ ਪਾਇਆ |
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਅੱਜ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ-ਹਿਰਦੇਜੀਤ ਸਿੰਘ ਅਗਲੀ ਖ਼ਬਰ ਗੁਰਦੁਆਰਾ ਮੁਹੱਲਾ ਸੀਨਪੁਰਾ 'ਚ ਸਾਲਾਨਾ ਕਥਾ ਸਮਾਗਮ ਤੇ ਢਾਡੀ ਦਰਬਾਰ 6 ਤੇ 7 ਦਸੰਬਰ ਨੂੰ
Ad Position 24
No active advertisement