07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-12-2025

ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਅੱਜ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ-ਹਿਰਦੇਜੀਤ ਸਿੰਘ

Ad Position 21
No active advertisement
ਅਜੀਤ ਡੈਸਕ 06-12-2025
ਕਪੂਰਥਲਾ, 5 ਦਸੰਬਰ (ਵਿ.ਪ੍ਰ.)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਉਣ ਲਈ ਅੱਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਸਕੱਤਰ ਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਹਿਰਦੇਜੀਤ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਵਿੱਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਦੀ ਇਕ ਮੀਟਿੰਗ ਕਪੂਰਥਲਾ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ 6 ਦਸੰਬਰ ਤੋਂ ਲੈ ਕੇ 6 ਜਨਵਰੀ ਤੱਕ ਕਪੂਰਥਲਾ ਜ਼ਿਲ੍ਹੇ ਵਿਚ ਨਸ਼ਿਆਂ ਵਿਰੁੱਧ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਖ਼ਤਰਾ ਬਣ ਚੁੱਕਾ ਹੈ ਤੇ ਇਸ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਇਕਜੁੱਟ ਹੋ ਕੇ ਇਸ ਦੇ ਖ਼ਾਤਮੇ ਲਈ ਯਤਨ ਕਰਨੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਦਿਹਾਤੀ ਤੇ ਅਰਬਨ ਏਰੀਏ ਵਿਚ ਜਾਗਰੂਕਤਾ ਪ੍ਰੋਗਰਾਮ ਦੇ ਨਾਲ ਨਾਲ ਸੈਮੀਨਾਰ, ਵਾਕਥੋਨ , ਜਾਗਰੂਕਤਾ ਰੈਲੀਆਂ ਤੋਂ ਇਲਾਵਾ ਸਕੂਲਾਂ ਦੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ, ਪੇਂਟਿੰਗ ਮੁਕਾਬਲੇ, ਲੇਖ ਲਿਖਣ, ਨਾਅਰੇ ਲਿਖਣ ਤੇ ਸਕੂਲਾਂ ਦੇ ਬੱਚਿਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਜਾਣਗੇ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੀ ਸਫ਼ਲਤਾ ਲਈ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ, ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ, ਐਡੀਸ਼ਨਲ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ, ਜ਼ਿਲ੍ਹਾ ਯੂਥ ਅਫ਼ਸਰ ਇੰਚਾਰਜ ਨਸ਼ਾ ਛੁਡਾਓ ਕੇਂਦਰ, ਜ਼ਿਲ੍ਹਾ ਖੇਡ ਅਫ਼ਸਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਵੱਖ-ਵੱਖ ਕਾਲਜਾਂ, ਸਕੂਲਾਂ ਦੇ ਪਿ੍ੰਸੀਪਲ, ਐਨ.ਐਸ.ਐਸ. ਤੇ ਐਨ.ਸੀ.ਸੀ. ਯੂਨਿਟ ਦੇ ਇੰਚਾਰਜ, ਵੱਖ-ਵੱਖ ਐਨ.ਜੀ.ਓ. ਦੇ ਮੈਂਬਰ, ਪੈਨਲ ਐਡਵੋਕੇਟ, ਲੀਗਲ ਏਡ, ਡਿਫੈਂਸ ਕੌਂਸਲ, ਪੈਰਾ ਮੈਡੀਕਲ ਵਲੰਟੀਅਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਹਰਬੰਸ ਸਿੰਘ ਦਾ ਦਿਹਾਂਤ ਅਗਲੀ ਖ਼ਬਰ ਭਗਤ ਸਿੰਘ ਚੌਕ ਨੇੜੇ ਘਰ 'ਚ 2 ਭਰਾਵਾਂ ਦੀ ਹੋਈ ਲੜਾਈ-ਇਕ ਨੇ ਘਰ ਨੂੰ ਲਾਈ ਅੱਗ
Ad Position 24
No active advertisement