ਕਪੂਰਥਲਾ, 5 ਦਸੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ ਵਿਚ ਮਾਮੂਲੀ ਤਕਰਾਰ ਨੂੰ ਲੈ ਕੇ ਤਿੰਨ ਹਵਾਲਾਤੀਆਂ ਨੂੰ ਸਾਥੀ ਹਵਾਲਾਤੀਆਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਸਾਹਿਲ ਗਰਗ ਨੇ ਦੱਸਿਆ ਕਿ ਹਵਾਲਾਤੀ ਵਰਿੰਦਰਪਾਲ ਪੁੱਤਰ ਸੁਰਜੀਤ ਸਿੰਘ, ਸ਼ਿਵਮ ਸੇਠੀ ਪੁੱਤਰ ਵਰਿੰਦਰ ਸੇਠੀ ਤੇ ਗੁਰਪ੍ਰੀਤ ਪੁੱਤਰ ਲਾਲ ਚੰਦ ਜੋ ਕਿ ਐਨ.ਡੀ.ਪੀ.ਐਸ. ਦੇ ਕੇਸ ਵਿਚ ਜੇਲ ਵਿਚ ਬੰਦ ਹਨ | ਉਨ੍ਹਾਂ ਦੱਸਿਆ ਕਿ ਅੱਜ ਉਨਾਂ ਦੀ ਸਾਥੀ ਹਵਾਲਾਤੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਨਾਂ ਨੇ ਵਰਿੰਦਰਪਾਲ, ਸ਼ਿਵ ਅਤੇ ਗੁਰਪ੍ਰੀਤ ਦੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨਾਂ ਨੂੰ ਜੇਲ ਦੇ ਕਰਮਚਾਰੀ ਸਿਵਲ ਹਸਪਤਾਲ ਕਪੂਰਥਲਾ ਵਿਖੇ ਇਲਾਜ ਲਈ ਲੈ ਕੇ ਆਏ, ਜਿਨਾਂ ਦੀ ਐਮ.ਐਲ.ਆਰ. ਕੱਟ ਕੇ ਥਾਣਾ ਕੋਤਵਾਲੀ ਨੂੰ ਭੇਜ ਦਿੱਤੀ ਗਈ ਹੈ |