ਕਪੂਰਥਲਾ, 5 ਦਸੰਬਰ (ਅਮਨਜੋਤ ਸਿੰਘ ਵਾਲੀਆ)-ਜਲੰਧਰ ਰੋਡ 'ਤੇ ਧਾਲੀਵਾਲ ਦੋਨਾ ਨੇੜੇ ਸੜਕ ਕਿਨਾਰੇ ਬੇਹੋਸ਼ੀ ਦੀ ਹਾਲਤ ਵਿਚ ਪਏ ਇਕ ਅਣਪਛਾਤੇ ਵਿਅਕਤੀ ਨੂੰ ਸਥਾਨਕ ਲੋਕਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਦਾਖਲ ਕਰਵਾਇਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾ. ਸਾਹਿਲ ਗਰਗ ਨੇ ਦੱਸਿਆ ਕਿ ਦੇਰ ਸ਼ਾਮ 108 ਐਂਬੂਲੈਂਸ ਰਾਹੀਂ ਇਕ ਅਣਪਛਾਤੇ ਵਿਅਕਤੀ ਨੂੰ ਬੇਹੋਸ਼ੀ ਦੀ ਹਾਲਤ 'ਚ ਐਮਰਜੈਂਸੀ ਵਾਰਡ 'ਚ ਦਾਖਲ ਕਰਵਾਇਆ ਗਿਆ ਹੈ | ਬੇਹੋਸ਼ੀ ਦੀ ਹਾਲਤ 'ਚ ਹੋਣ ਕਾਰਨ ਵਿਅਕਤੀ ਦੀ ਪਹਿਚਾਣ ਨਹੀਂ ਹੋ ਸਕੀ ਤੇ ਉਸਦਾ ਇਲਾਜ ਜਾਰੀ ਹੈ | ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |