23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਪਿਓ-ਪੁੱਤਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 07-12-2025
ਕਪੂਰਥਲਾ, 6 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਸ਼ੇਖੂਪੁਰ ਚੁੰਗੀ ਨੇੜੇ ਮੋਟਰਸਾਈਕਲ 'ਤੇ ਜਾ ਰਹੇ ਪਿਓ-ਪੁੱਤਰ ਨੂੰ ਇਕ ਅਣਪਛਾਤੀ ਕਾਰ ਟੱਕਰ ਮਾਰ ਕੇ ਫ਼ਰਾਰ ਹੋ ਗਈ | ਇਸ ਹਾਦਸੇ ਵਿਚ ਪਿਓ-ਪੁੱਤਰ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਰਾਹਗੀਰਾਂ ਤੇ ਪਰਿਵਾਰਕ ਮੈਂਬਰਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਹਰਪ੍ਰੀਤ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬਰਿੰਦਪੁਰ ਨੇ ਦੱਸਿਆ ਕਿ ਉਹ ਆਪਣੇ ਪਿਤਾ ਬਲਬੀਰ ਸਿੰਘ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਜਾ ਰਹੇ ਸਨ | ਜਦੋਂ ਸ਼ੇਖੂਪੁਰ ਚੁੰਗੀ ਨੇੜੇ ਪਹੁੰਚੇ ਤਾਂ ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਜਿਸ ਕਾਰਨ ਦੋਵੇਂ ਜ਼ਖਮੀ ਹੋ ਗਏ | ਜਿਨ੍ਹਾਂ ਦਾ ਇਲਾਜ ਡਿਊਟੀ ਡਾ. ਵਿਜੇ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਐਕਟਿਵਾ ਸਵਾਰ ਮਾਂ ਤੇ ਧੀ ਜ਼ਖ਼ਮੀ ਅਗਲੀ ਖ਼ਬਰ ਪ੍ਰੀਤ ਨਗਰ 'ਚ ਕੂੜੇ ਦੇ ਡੰਪ ਕੋਲ ਨਵ-ਜਨਮੀ ਬੱਚੀ ਮਿਲੀ
Ad Position 24