ਕਪੂਰਥਲਾ, 6 ਦਸੰਬਰ (ਅਮਨਜੋਤ ਸਿੰਘ ਵਾਲੀਆ)-ਸੁਲਤਾਨਪੁਰ ਲੋਧੀ ਰੋਡ 'ਤੇ ਨਵੀਂ ਸਬਜ਼ੀ ਮੰਡੀ ਨੇੜੇ ਕਾਰ ਵਲੋਂ ਐਕਟਿਵਾ 'ਤੇ ਸਵਾਰ ਮਾਂ ਤੇ ਧੀ ਨੂੰ ਟੱਕਰ ਮਾਰੇ ਜਾਣ ਕਾਰਨ ਦੋਵੇਂ ਸੜਕ 'ਤੇ ਡਿੱਗ ਕੇ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਸਥਾਨਕ ਲੋਕਾਂ ਨੇ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ | ਜੇਰੇ ਇਲਾਜ ਬਬਲੀ ਪੁੱਤਰੀ ਸਵਰਨ ਸਿੰਘ ਵਾਸੀ ਸ਼ੇਰਗੜ੍ਹ ਮੁਹੱਲਾ ਨੇ ਦੱਸਿਆ ਕਿ ਉਹ ਆਪਣੀ ਮਾਤਾ ਮਨਜੀਤ ਕੌਰ ਨਾਲ ਆਰ.ਸੀ.ਐਫ. ਤੋਂ ਐਕਟਿਵਾ 'ਤੇ ਆਪਣੇ ਘਰ ਵੱਲ ਨੂੰ ਜਾ ਰਹੀਆਂ ਸਨ | ਜਦੋਂ ਉਹ ਨਵੀਂ ਸਬਜ਼ੀ ਮੰਡੀ ਤੋਂ ਥੋੜਾ ਅੱਗੇ ਆਏ ਤਾਂ ਇਕ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਦੋਵੇਂ ਸੜਕ 'ਤੇ ਡਿੱਗ ਕੇ ਜ਼ਖਮੀ ਹੋ ਗਏ | ਜਿਨ੍ਹਾਂ ਦਾ ਇਲਾਜ ਸਿਵਲ ਹਸਪਤਾਲ ਵਿਚ ਡਿਊਟੀ ਡਾ. ਵਿਜੇ ਵਲੋਂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ |