ਕਪੂਰਥਲਾ, 6 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿਚ ਪੰਜਾਬ ਸਟੇਟ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਤੇ ਜੁਗਨੀ ਇਨੋਵ ਫਾਊਾਡੇਸ਼ਨ ਦੇ ਸਹਿਯੋਗ ਨਾਲ ਉੱਚ ਪੱਧਰੀ ਜਾਗਰੂਕਤਾ ਵਰਕਸ਼ਾਪ ਲਗਾਈ ਗਈ | ਜਿਸ ਵਿਚ ਸਕੂਲ ਦੇ 9ਵੀਂ ਤੋਂ ਲੈ ਕੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਰਕਸ਼ਾਪ ਵਿਚ ਸਿਖਾਏ ਗਏ ਸਾਰੇ ਮਡਿਊਲ ਵਿਚ ਵਿਦਿਆਰਥੀਆਂ ਨੇ ਦਿਲਚਸਪੀ ਦਿਖਾਈ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਤੇ ਪਿ੍ੰਸੀਪਲ ਪਰਮਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਵਰਕਸ਼ਾਪ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਆਪਣੇ ਰੋਜ਼ਾਨਾ ਦੇ ਜੀਵਨ ਵਿਚ ਬਦਲਾਅ ਕਰਕੇ ਸਿੱਖਣ ਨੂੰ ਹੋਰ ਦਿਲਚਸਪ ਬਣਾਉਣ ਤੇ ਕੁੱਝ ਨਵਾਂ ਕਰਨ ਤੇ ਸਿੱਖਣ ਲਈ ਤਿਆਰ ਰਹਿਣ | ਉਨ੍ਹਾਂ ਕਿਹਾ ਕਿ ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਨੌਜਵਾਨਾਂ ਵਿਚ ਸਮਰੱਥਾ ਦਾ ਵਿਕਾਸ, ਆਤਮ ਵਿਸ਼ਵਾਸ ਤੇ ਵਿਕਾਸ ਮੁਖੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਸੀ |