24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਤਨਖ਼ਾਹਾਂ ਦੀ ਅਦਾਇਗੀ ਨਾ ਹੋਣ 'ਤੇ ਪੰਜਾਬ ਦੇ 131 ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਅਧਿਆਪਕਾਂ 'ਚ ਰੋਸ

Ad Position 21
No active advertisement
ਅਜੀਤ ਡੈਸਕ 07-12-2025
ਕਪੂਰਥਲਾ, 6 ਦਸੰਬਰ (ਅਮਰਜੀਤ ਕੋਮਲ)-ਪੰਜਾਬ ਦੇ 136 ਏਡਿਡ ਕਾਲਜਾਂ ਵਿਚੋਂ 38 ਕਾਲਜਾਂ ਦੇ ਅਧਿਆਪਕਾਂ ਨੂੰ ਮਾਰਚ ਮਹੀਨੇ ਤੇ 93 ਕਾਲਜਾਂ ਦੇ ਅਧਿਆਪਕਾਂ ਨੂੰ ਅਗਸਤ ਮਹੀਨੇ ਤੋਂ ਉਨ੍ਹਾਂ ਦੀ ਤਨਖ਼ਾਹ ਸਬੰਧੀ ਪੰਜਾਬ ਦੇ ਵਿੱਤ ਵਿਭਾਗ ਵਲੋਂ ਸੈਲਰੀ ਗ੍ਰਾਂਟ ਜਾਰੀ ਨਾ ਕੀਤੇ ਜਾਣ ਕਾਰਨ ਅਧਿਆਪਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏਡਿਡ ਅਧਿਆਪਕਾਂ ਦੀ ਜਥੇਬੰਦੀ ਦੀ ਕੌਮੀ ਉਪ ਪ੍ਰਧਾਨ ਡਾ. ਵਿਨੇ ਸੋਫਤ, ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ ਦੀ ਪ੍ਰਧਾਨ ਡਾ. ਸੀਮਾ ਜੇਤਲੀ, ਸੂਬਾਈ ਸਕੱਤਰ ਡਾ. ਸੁਖਦੇਵ ਸਿੰਘ ਰੰਧਾਵਾ ਤੇ ਯੂਨੀਅਨ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਡਾ. ਯੋਗੇਸ਼ ਸ਼ਰਮਾ ਨੇ ਕਿਹਾ ਕਿ ਏਡਿਡ ਸਕੂਲਾਂ ਦੇ ਅਧਿਆਪਕਾਂ ਦੀ ਸੈਲਰੀ ਸਬੰਧੀ ਵਿੱਤ ਵਿਭਾਗ ਵਲੋਂ ਗ੍ਰਾਂਟ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ 12 ਦਸੰਬਰ ਨੂੰ ਪੰਜਾਬ ਦੇ ਏਡਿਡ ਸਕੂਲਾਂ ਦੇ ਅਧਿਆਪਕ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਵਿਚ ਰੋਸ ਵਿਖਾਵਾ ਕਰਨ ਦਾ ਫੈਸਲਾ ਲਿਆ | ਜਿਸਨੂੰ ਸਫ਼ਲ ਬਣਾਉਣ ਲਈ ਯੂਨੀਅਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ 38 ਕਾਲਜਾਂ ਦੇ ਅਧਿਆਪਕਾਂ ਨੂੰ 9 ਮਹੀਨਿਆਂ ਤੋਂ ਤੇ 93 ਕਾਲਜਾਂ ਦੇ ਅਧਿਆਪਕ ਪਿਛਲੇ ਚਾਰ ਮਹੀਨਿਆਂ ਤੋਂ ਤਨਖ਼ਾਹ ਲਈ ਤਰਸ ਰਹੇ ਹਨ, ਪਰ ਪੰਜਾਬ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਯੂਨੀਅਨ ਦੀ ਪੰਜਾਬ ਦੀ ਵਿੱਤ ਮੰਤਰੀ, ਵਿੱਤ ਸਕੱਤਰ ਤੇ ਸਿੱਖਿਆ ਵਿਭਾਗ ਦੇ ਸਕੱਤਰ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਪਿਛਲੇ ਕਈ ਹਫ਼ਤਿਆਂ ਤੋਂ ਲਗਾਤਾਰ ਗੱਲਬਾਤ ਹੋ ਰਹੀ ਹੈ ਪਰ ਸਰਕਾਰੀ ਅਮਲੇ ਵਲੋਂ ਇਸ ਸਬੰਧੀ ਕੋਈ ਵੀ ਪੁਖ਼ਤਾ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ | ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ, ਵਿੱਤ ਮੰਤਰੀ ਤੇ ਸਿੱਖਿਆ ਮੰਤਰੀ ਦੀ ਮਾੜੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਅਗਲੇ ਦਿਨਾਂ ਵਿਚ ਤਨਖ਼ਾਹ ਦੀ ਅਦਾਇਗੀ ਨਾ ਹੋਈ ਤਾਂ ਮਜਬੂਰ ਹੋ ਕੇ ਹਜ਼ਾਰਾਂ ਅਧਿਆਪਕ 12 ਦਸੰਬਰ ਨੂੰ ਵਿੱਤ ਮੰਤਰੀ ਦੇ ਦਫ਼ਤਰ ਮੂਹਰੇ ਧਰਨਾ ਦੇਣ ਲਈ ਮਜਬੂਰ ਹੋਣਗੇ | ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਉਨ੍ਹਾਂ ਯੂਨੀਅਨ ਨਾਲ ਸੰਬੰਧਿਤ ਏਡਿਡ ਕਾਲਜਾਂ ਦੇ ਅਧਿਆਪਕਾਂ ਨੂੰ 12 ਦਸੰਬਰ ਦੇ ਰੋਸ ਵਿਖਾਵੇ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਤਨਖ਼ਾਹ ਦੀ ਅਦਾਇਗੀ ਨੂੰ ਲੈ ਕੇ ਯੂਨੀਅਨ ਦੀ ਜ਼ਿਲ੍ਹਾ ਇਕਾਈ ਵਲੋਂ ਫਗਵਾੜਾ ਵਿਚ ਜ਼ਿਲ੍ਹਾ ਪ੍ਰਧਾਨ ਯੋਗੇਸ਼ ਸ਼ਰਮਾ ਦੀ ਅਗਵਾਈ ਵਿਚ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਡਾ. ਸੀਮਾ ਕਪੂਰ, ਪ੍ਰੋ. ਮੀਨਾਕਸ਼ੀ, ਡਾ. ਹਰਮੀਤ ਕੌਰ, ਡਾ. ਰੀਨਾ, ਡਾ. ਤਜਿੰਦਰ ਸਿੰਘ ਢਿੱਲੋਂ, ਡਾ. ਰਵਿੰਦਰ ਕੌਰ, ਡਾ. ਸ਼ਮਿਕਾ, ਡਾ. ਪਰਮਿੰਦਰ ਸਿੰਘ, ਡਾ. ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਜਪਾਨ ਨਾਲ 500 ਕਰੋੜ ਰੁਪਏ ਦੇ ਸਮਝੌਤੇ ਕਰ ਕੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ-ਕ... ਅਗਲੀ ਖ਼ਬਰ ਜੀ.ਡੀ. ਗੋਇਨਕਾ ਇੰਟਰਨੈਸ਼ਨਲ ਸਕੂਲ ਵਿਚ ਲਗਾਈ ਗਈ ਉੱਚ ਪੱਧਰੀ ਜਾਗਰੂਕਤਾ ਵਰਕਸ਼ਾਪ
Ad Position 24