25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਹਾਦਰ ਸਿੰਘ ਸੰਗਤਪੁਰ ਵਲੋਂ ਲੱਖਪੁਰ ਜ਼ੋਨ ਵਿਚ ਚੋਣ ਸਰਗਰਮੀਆਂ ਤੇਜ਼

Ad Position 21
No active advertisement
ਅਜੀਤ ਡੈਸਕ 07-12-2025
ਖਲਵਾੜਾ, 6 ਦਸੰਬਰ (ਮਨਦੀਪ ਸਿੰਘ ਸੰਧੂ)- 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਅੱਜ ਲੱਖਪੁਰ ਜੋਨ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਬਹਾਦਰ ਸਿੰਘ ਸੰਗਤਪੁਰ ਵਲੋਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ | ਇਸ ਮੌਕੇ ਉਨ੍ਹਾਂ ਵਲੋਂ ਲੱਖਪੁਰ ਜੋਨ ਵਿਚ ਪੈਂਦੇ ਪਿੰਡ ਲੱਖਪੁਰ, ਸੰਗਤਪੁਰ, ਬੇਗਮਪੁਰ, ਚੱਕ ਪ੍ਰੇਮਾ, ਗੁਲਾਬਗੜ੍ਹ ਅਤੇ ਢੱਡੇ ਦਾ ਦੌਰਾ ਕੀਤਾ ਗਿਆ ਜਿਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਸਮੂਹ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਵੋਟਰਾਂ ਨਾਲ ਸਿੱਧਾ ਸੰਪਰਕ ਕੀਤਾ ਗਿਆ | ਇਸ ਮੌਕੇ ਪਿੰਡਾਂ ਦੇ ਵੋਟਰਾਂ ਵੱਲੋਂ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿਤਾਉਣ ਦਾ ਭਰੋਸਾ ਦਿੱਤਾ | ਇਸ ਮੌਕੇ ਉਨ੍ਹਾਂ ਦੇ ਨਾਲ ਸੁਸਾਇਟੀ ਪ੍ਰਧਾਨ ਜੋਗਾ ਸਿੰਘ ਢੱਡਾ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਸਾਬਕਾ ਸਰਪੰਚ ਖੇਮ ਰਾਜ, ਲੈਂਬਰ ਸਿੰਘ, ਗੁਰਦੇਵ ਸਿੰਘ, ਰਤਨ ਸਿੰਘ, ਮੇਜਰ ਸਿੰਘ, ਪਿ੍ਤਪਾਲ ਸਿੰਘ, ਚਰਨਜੀਤ ਸਿੰਘ, ਕੁਲਵੰਤ ਸਿੰਘ, ਬਲਦੇਵ ਸਿੰਘ, ਅਮਰੀਕ ਸਿੰਘ ਅਤੇ ਜਸਵਿੰਦਰ ਢੱਡਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਜ਼ਾਦ ਉਮੀਦਵਾਰ ਕੁਲਵੰਤ ਸਿੰਘ ਨੂੰ ਮੰਜਾ ਚੋਣ ਨਿਸ਼ਾਨ ਮਿਲਿਆ ਅਗਲੀ ਖ਼ਬਰ ਨਾਮਜ਼ਦਗੀ ਪੱਤਰ ਰੱਦ ਹੋਣ 'ਤੇ ਉਮੀਦਵਾਰ ਰਾਮ ਪਾਲ ਨੇ ਪਾਈ ਆਰ.ਟੀ.ਆਈ.
Ad Position 24