25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ-ਸੁਰਜੀਤ ਭੁੱਲਾਰਾਈ

Ad Position 21
No active advertisement
ਅਜੀਤ ਡੈਸਕ 07-12-2025
ਖਲਵਾੜਾ, 6 ਦਸੰਬਰ (ਮਨਦੀਪ ਸਿੰਘ ਸੰਧੂ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਵਲੋਂ ਚਲਾਈ ਗਈ ਪੰਜਾਬ ਸੰਭਾਲੋ ਮੁਹਿੰਮ ਤਹਿਤ ਪਾਰਟੀ ਵਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲੜੀਆਂ ਜਾ ਰਹੀਆਂ ਹਨ ਅਤੇ ਇਸ ਦੇ ਤਹਿਤ ਸੁਰਜੀਤ ਭੁੱਲਾਰਾਈ ਸੀਨੀਅਰ ਬਸਪਾ ਆਗੂ ਵਲੋਂ ਸਮੂਹ ਪਾਰਟੀ ਵਰਕਰਾਂ ਨੂੰ ਇੱਕਜੁੱਟ ਹੋ ਕੇ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਜੁੱਟ ਜਾਣ ਦੀ ਅਪੀਲ ਕੀਤੀ ਗਈ | ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਇਆ ਜਾਵੇ ਤਾਂ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਬਸਪਾ ਦੀ ਸਰਕਾਰ ਬਣਾਈ ਜਾ ਸਕੇ | ਇਸ ਮੌਕੇ ਉਨ੍ਹਾਂ ਦੱਸਿਆ ਕਿ ਚੋਣਾਂ ਦੇ ਸਬੰਧ ਵਿਚ ਚੋਣ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਆਉਣ ਵਾਲੇ ਦਿਨਾਂ ਵਿਚ ਬਸਪਾ ਉਮੀਦਵਾਰਾਂ ਦੇ ਹੱਕ ਵਿਚ ਪਿੰਡ ਪਿੰਡ ਜਾ ਕੇ ਪ੍ਰਚਾਰ ਦੀਆਂ ਹਨੇਰੀਆਂ ਲਿਆ ਕੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਜਾਵੇਗੀ-ਬਸਪਾ ਆਗੂ ਅਗਲੀ ਖ਼ਬਰ ਆਜ਼ਾਦ ਉਮੀਦਵਾਰ ਕੁਲਵੰਤ ਸਿੰਘ ਨੂੰ ਮੰਜਾ ਚੋਣ ਨਿਸ਼ਾਨ ਮਿਲਿਆ
Ad Position 24