ਖਲਵਾੜਾ, 6 ਦਸੰਬਰ (ਮਨਦੀਪ ਸਿੰਘ ਸੰਧੂ)- 14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਫਗਵਾੜਾ ਦੀਆਂ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਅਤੇ 20 ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੰਮਿ੍ਤਪਾਲ ਸਿੰਘ ਕੁਲਾਰ ਸੀਨੀਅਰ ਅਕਾਲੀ ਆਗੂ ਨੇ ਕਰਦਿਆਂ ਕਿਹਾ ਕਿ ਪੰਜਾਬ ਦੇ ਵੋਟਰਾਂ ਦਾ ਮੋਹ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਤੋਂ ਭੰਗ ਹੋ ਚੁੱਕਾ ਹੈ ਜਿਸ ਦੇ ਚੱਲਦਿਆਂ ਪੰਜਾਬ ਦੇ ਲੋਕ ਹੁਣ ਆਪਣੀ ਖੇਤਰੀ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹੋਏ ਪਏ ਹਨ | ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 2027 ਤੋਂ ਪਹਿਲਾਂ ਸੈਮੀਫਾਈਨਲ ਦਾ ਕੰਮ ਕਰਨਗੀਆਂ | ਉਨ੍ਹਾਂ ਸਮੂਹ ਹਲਕੇ ਦੇ ਵਰਕਰਾਂ ਨੂੰ ਅਕਾਲੀ ਦਲ ਦੇ ਹੱਕ ਵਿਚ ਇੱਕਜੁੱਟ ਹੋ ਕੇ ਡੱਟ ਜਾਣ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ |