ਭੁਲੱਥ, 6 ਦਸੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵੇਈਾ ਘਾਟ ਬੇਗੋਵਾਲ ਨਡਾਲਾ ਰੋਡ 'ਤੇ ਗੱਲਬਾਤ ਕਰਦਿਆਂ ਵੇਈਾ ਘਾਟ ਦੇ ਮੁੱਖ ਸੇਵਾਦਾਰ ਬਾਬਾ ਬਲਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 10 ਦਸੰਬਰ ਨੂੰ ਵੇਈਾ ਘਾਟ 'ਤੇ ਕਰਵਾਇਆ ਜਾ ਰਿਹਾ ਹੈ | ਸਮਾਗਮ ਦੌਰਾਨ ਕੀਰਤਨੀ ਜਥੇ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਉਨ੍ਹਾਂ ਕਿਹਾ ਕਿ ਇਸ ਸਮਾਗਮ ਅੰਦਰ ਬਿਨਾਂ ਕਿਸੇ ਰਾਜਨੀਤਿਕ, ਸਿਆਸੀ ਆਗੂਆਂ ਦੀ ਸ਼ਮੂਲੀਅਤ ਤੋਂ ਸਾਰੇ ਵਰਗਾਂ ਦੇ ਲੋਕਾਂ ਨੂੰ ਖੁੱਲਾ ਸੱਦਾ ਦਿੱਤਾ ਜਾ ਰਿਹਾ ਹੈ, ਜੋ ਕਿ ਸਮਾਗਮ ਨੂੰ ਰਾਜਨੀਤਿਕ ਜਾਂ ਕੋਈ ਹੋਰ ਸਿਆਸੀ ਰੰਗਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਸਾਰੇ ਵਰਗਾਂ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਧਾਰਮਿਕ ਸਮਾਗਮ ਅੰਦਰ ਸ਼ਮੂਲੀਅਤ ਕਰਦੇ ਹੋਏ ਗੁਰੂ ਸਾਹਿਬਾਨ ਦੀ ਫ਼ਿਲਾਸਫ਼ੀ ਤੋਂ ਜਾਣੂ ਹੋ ਕੇ ਨਾਮ ਸਿਮਰਨ ਨਾਲ ਜੁੜਨ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ |