25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-12-2025

ਰਜਿੰਦਰ ਸਿੰਘ ਜੈਨਪੁਰ ਨੇ 'ਆਪ' ਨੂੰ ਅਲਵਿਦਾ ਕਹਿ ਕੇ ਸਾਥੀਆਂ ਸਮੇਤ ਵਿਧਾਇਕ ਰਾਣਾ ਨੂੰ ਦਿੱਤਾ ਸਮਰਥਨ

Ad Position 21
No active advertisement
ਅਜੀਤ ਡੈਸਕ 07-12-2025
ਡਡਵਿੰਡੀ, 6 ਦਸੰਬਰ (ਦਿਲਬਾਗ ਸਿੰਘ ਝੰਡ)- ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ ਦੇ ਆਮ ਆਦਮੀ ਪਾਰਟੀ ਦੇ ਮੁੱਢਲੀ ਕਤਾਰ ਦੇ ਆਗੂ ਰਹੇ ਰਜਿੰਦਰ ਸਿੰਘ ਜੈਨਪੁਰ ਨੇ ਅੱਜ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਸਦਾ ਲਈ ਅਲਵਿਦਾ ਕਹਿ ਕੇ ਹਲਕਾ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੂੰ ਸਮਰਥਨ ਦੇ ਦਿੱਤਾ | ਇਸ ਮੌਕੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਰਜਿੰਦਰ ਸਿੰਘ ਜੈਨਪੁਰ, ਉਨ੍ਹਾਂ ਦੇ ਪਿਤਾ ਬਲਦੇਵ ਸਿੰਘ ਅਤੇ ਸੁਖਵਿੰਦਰ ਸਿੰਘ ਨੂੰ ਸਿਰਪਾਓ ਦੇ ਕੇ ਆਪਣੇ ਧੜੇ ਵਿਚ ਸ਼ਾਮਿਲ ਕਰਵਾਉਂਦਿਆਂ ਕਿਹਾ ਕਿ ਉਨ੍ਹਾਂ ਨਾਲ ਜੁੜਨ ਵਾਲਾ ਹਰ ਜੀਅ ਉਨ੍ਹਾਂ ਦੇ ਪਰਿਵਾਰ ਦਾ ਮੈਂਬਰ ਹੈ ਅਤੇ ਹਰ ਮੈਂਬਰ ਨੂੰ ਉਨ੍ਹਾਂ ਦੇ ਪਰਿਵਾਰ ਵਿਚ ਪੂਰਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਰਜਿੰਦਰ ਸਿੰਘ ਜੈਨਪੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਲੋਕ ਪੱਖੀ ਨੀਤੀਆਂ ਤੋਂ ਭਟਕ ਚੁੱਕੀ ਹੈ ਅਤੇ ਪੰਜਾਬ ਦੇ ਲੋਕਾਂ ਦਾ ਹੁਣ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਵਿਚੋਂ ਕੋਈ ਵੀ ਪੂਰਾ ਨਹੀਂ ਕੀਤਾ ਗਿਆ ਸਗੋਂ ਕਾਗਜੀ ਗੱਲਾਂ ਬਾਤਾਂ ਤੇ ਇਸ਼ਤਿਹਾਰੀ ਸਰਕਾਰ ਬਣ ਕੇ ਹੀ ਰਹਿ ਗਈ ਹੈ | ਉਨ੍ਹਾਂ ਕਿਹਾ ਕਿ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਵੱਲੋਂ ਪਿਛਲੇ ਸਮੇਂ ਸੁਲਤਾਨਪੁਰ ਲੋਧੀ ਹਲਕੇ ਵਿਚ ਆਏ ਹੜ੍ਹਾਂ ਦੌਰਾਨ ਮੰਡ ਇਲਾਕੇ ਵਿਚ ਕੀਤੇ ਗਏ ਕੰਮਾਂ ਨਾਲ ਹਲਕੇ ਦੇ ਲੋਕਾਂ ਵਿਚ ਵੱਡਾ ਪ੍ਰਭਾਵ ਬਣਿਆ ਹੈ ਕਿ ਇੱਕ ਚੰਗਾ ਲੀਡਰ ਉਨ੍ਹਾਂ ਨਾਲ ਸੰਕਟ ਦੀ ਘੜੀ ਵਿਚ ਵੀ ਖੜਾ ਦਿਸਿਆ ਹੈ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਡੱਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ |
ਇਸ ਮੌਕੇ ਬਲਾਕ ਸੰਮਤੀ ਜੋਨ ਜੈਨਪੁਰ ਤੋਂ ਆਜ਼ਾਦ ਉਮੀਦਵਾਰ ਹਰਜਿੰਦਰ ਸਿੰਘ ਡਡਵਿੰਡੀ, ਬਲਵਿੰਦਰ ਸਿੰਘ, ਬਲਵੀਰ ਸਿੰਘ, ਅਨੂਪ ਸਿੰਘ, ਅਮਰਜੀਤ ਸਿੰਘ ਰਾਜਾ, ਅਵਤਾਰ ਸਿੰਘ, ਸੁਖਵਿੰਦਰ ਸਿੰਘ, ਡਾਕਟਰ ਗੁਰਮੀਤ ਸਿੰਘ ਅਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਭੁਲੱਥ ਵੇਈਾ ਘਾਟ 'ਤੇ ਸਮਾਗਮ 10 ਨੂੰ -ਬਾਬਾ ਬਾਜਵਾ
Ad Position 24