ਸੁਭਾਨਪੁਰ, 6 ਦਸੰਬਰ (ਸਤਨਾਮ ਸਿੰਘ) -ਬਾਬਾ ਸ੍ਰੀ ਚੰਦ ਜੀ ਦੇ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਪਿੰਡ ਨਿਜ਼ਾਮਪੁਰ ਵਿਖੇ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾਂ ਸ਼ਹੀਦੀ ਦਿਹਾੜਾ ਅਤੇ ਪੂਰਨਮਾਸ਼ੀ ਦਾ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਉਣ ਉਪਰੰਤ ਮਹਾਨ ਕੀਰਤਨ ਦਰਬਾਰ ਸਜਾਇਆ ਗਿਆ | ਜਿਸ ਵਿਚ ਰਾਗੀ ਜਥਾ ਭਾਈ ਰੇਸ਼ਮ ਸਿੰਘ, ਕਥਾ ਵਾਚਕ ਭਾਈ ਗੁਰਪ੍ਰੀਤ ਸਿੰਘ ਹੈੱਡ ਗ੍ਰੰਥੀ ਅਤੇ ਕਵੀਸ਼ਰੀ ਜਥਾ ਭਾਈ ਰਾਮ ਸਿੰਘ ਵੱਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਗਿਆ | ਤਪ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਮਨਜੀਤ ਸਿੰਘ ਬੇਦੀ (16 ਵੀਂ ਪੀੜੀ ਸ੍ਰੀ ਗੁਰੂ ਨਾਨਕ ਦੇਵ ਜੀ) ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਪ੍ਰਣਾਮ ਕਰਦਿਆਂ ਸੰਗਤਾਂ ਨੂੰ ਇਕੱਠੇ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਆਖਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਰੇ ਧਰਮਾਂ ਨੂੰ ਇਕੱਠਾ ਰੱਖਣ ਲਈ ਪ੍ਰੇਰਦੀ ਹੈ | ਸਾਰੇ ਧਰਮਾਂ ਦੇ ਲੋਕ ਇਕ ਦੂਸਰੇ ਨੂੰ ਨੀਵਾਂ ਨਾ ਦਿਖਾਉਂਦੇ ਹੋਏ ਆਪਸੀ ਪਿਆਰ ਨਾਲ ਰਹਿਣ ਇਹੀ ਹਿੰਦ ਦੀ ਚਾਦਰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਉਪਦੇਸ਼ ਹੈ | ਇਸ ਪਾਵਨ ਦਿਹਾੜੇ ਉੱਪਰ ਗੁਰਦੁਆਰਾ ਸਾਹਿਬ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ ਗਿਆ | ਭੋਗ ਉਪਰੰਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਲੈਣ ਵਾਲੇ ਵਡਭਾਗੀ ਜੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਚਾਹ ਪਕੌੜੇ ਅਤੇ ਗੁਰੂ ਕਾ ਲੰਗਰ ਵਰਤਾਇਆ ਗਿਆ | ਸਮਾਗਮ ਵਿਚ ਮਾਤਾ ਬਲਜਿੰਦਰ ਕੌਰ ਬੇਦੀ, ਬਾਬਾ ਕਰਮਜੀਤ ਸਿੰਘ ਬੇਦੀ, ਬਾਬਾ ਸਤਿੰਦਰਪਾਲ ਸਿੰਘ ਬੇਦੀ, ਸ਼ਿੰਦਰਪਾਲ ਸਿੰਘ ਯੂ.ਕੇ, ਬੀਬੀ ਪਰਮਜੀਤ ਕੌਰ ਯੂ.ਕੇ, ਰਸ਼ਪਾਲ ਸਿੰਘ ਪ੍ਰਧਾਨ, ਜਸਬੀਰ ਸਿੰਘ, ਮਹਿੰਦਰ ਸਿੰਘ, ਅਵਤਾਰ ਸਿੰਘ, ਸਤਨਾਮ ਸਿੰਘ, ਜਗਤਾਰ ਸਿੰਘ, ਰਣਜੀਤ ਸਿੰਘ ਤੇ ਹੋਰ ਦੂਰ ਤੁਹਾਡੇ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |