ਫਗਵਾੜਾ, 7 ਦਸੰਬਰ (ਚਾਨਾ)-ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਜਾਣ ਦੇ ਸਬੰਧ 'ਚ ਸਦਰ ਪੁਲਿਸ ਨੇ ਇੱਕ ਨੌਜਵਾਨ ਖ਼ਿਲਾਫ਼ ਧਾਰਾ 137(2), 96 ਬੀ.ਐਨ.ਐਸ. ਤਹਿਤ ਕੇਸ ਦਰਜ ਕੀਤਾ ਹੈ | ਸ਼ਿਕਾਇਤ ਕਰਤਾ ਕੇਸਰ ਨਾਥ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਸ ਦੀ ਲੜਕੀ ਜੋ ਕਿ ਨਾਬਾਲਗ ਹੈ ਤੇ ਸਾਮਾਨ ਲੈਣ ਲਈ ਗਈ ਸੀ ਤੇ ਵਾਪਸ ਨਹੀਂ ਆਈ ਤੇ ਉਸ ਦੀ ਕਾਫ਼ੀ ਭਾਲ ਕੀਤੀ | ਉਸ ਨੇ ਦੱਸਿਆ ਕਿ ਪਤਾ ਲੱਗਾ ਹੈ ਕਿ ਉਸ ਦੀ ਲੜਕੀ ਨੂੰ ਇੱਕ ਨੌਜਵਾਨ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ | ਜਿਸ ਸਬੰਧ 'ਚ ਪੁਲਿਸ ਨੇ ਪ੍ਰਮੋਦ ਪੁੱਤਰ ਮਹਿੰਦਰ ਰਿਸ਼ੀਦੇਵ ਹਾਲ ਵਾਸੀ ਗਿਲਕੋ ਗਰੀਨ ਕੰਪਨੀ ਹੁਸ਼ਿਆਰਪੁਰ ਰੋਡ ਖ਼ਿਲਾਫ਼ ਕੇਸ ਦਰਜ ਕੀਤਾ ਹੈ |