ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਮਾਡਰਨ ਜੇਲ੍ਹ ਦੀ ਜਾਂਚ ਦੌਰਾਨ ਇਕ ਹਵਾਲਾਤੀ ਬੰਦੀ ਪਾਸੋਂ ਨਸ਼ੀਲਾ ਪਦਾਰਥ ਮਿਲਣ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਕੇਂਦਰੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਨਿਰਪਦੀਪ ਨੇ ਦੱਸਿਆ ਕਿ ਮਾਡਰਨ ਜੇਲ੍ਹ ਵਿਚ ਜਾਂਚ ਦੌਰਾਨ ਹਵਾਲਾਤੀ ਬੰਦੀ ਸਨੀ ਵਾਸੀ ਕਰਤਾਰਪੁਰ ਦੀ ਜਿਸਮਾਨੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਮੋਮੀ ਲਿਫ਼ਾਫ਼ੇ ਵਿਚ ਲਪੇਟਿਆ ਹੋਇਆ 49 ਗ੍ਰਾਮ ਨਸ਼ੀਲਾ ਪਦਾਰਥ ਕਥਿਤ ਤੌਰ 'ਤੇ ਬਰਾਮਦ ਹੋਇਆ | ਜਿਸ ਤਹਿਤ ਉਸ ਵਿਰੁੱਧ ਥਾਣਾ ਕੋਤਵਾਲੀ ਵਿਚ ਕੇਸ ਦਰਜ ਕਰ ਲਿਆ ਗਿਆ ਹੈ ਤੇ ਕਥਿਤ ਦੋਸ਼ੀ ਨੂੰ ਪ੍ਰੋਡਕਸ਼ਨ ਵਰੰਟ 'ਤੇ ਲਿਆ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ |