30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੁੱਤਰ ਵਿਰੁੱਧ ਕੇਸ ਦਰਜ

Ad Position 21
No active advertisement
ਅਜੀਤ ਡੈਸਕ 08-12-2025
ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਮਾਂ ਦੇ ਬਿਆਨਾਂ 'ਤੇ ਥਾਣਾ ਸਿਟੀ ਪੁਲਿਸ ਨੇ ਲੜਕੇ ਨੂੰ ਵਿਰੁੱਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਸਿਟੀ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਸ਼ਾਂਤੀ ਦੇਵੀ ਵਾਸੀ ਮਾਲ ਰੋਡ ਸਰਾਏ ਦੀਵਾਨ ਨੇ ਦੱਸਿਆ ਕਿ ਉਸਦੇ ਪਤੀ ਦੀ ਮੌਤ ਹੋ ਚੁੱਕੀ ਹੈ ਤੇ ਉਸਦੇ 5 ਬੱਚੇ ਦੋ ਲੜਕੇ ਤੇ ਤਿੰਨ ਲੜਕੀਆਂ 'ਚੋਂ ਇਕ ਲੜਕਾ ਜਸਪ੍ਰੀਤ ਸਿੰਘ ਜੋ ਕਿ ਕਥਿਤ ਤੌਰ 'ਤੇ ਨਸ਼ੇ ਦਾ ਆਦੀ ਹੈ ਤੇ ਕੋਈ ਵੀ ਕੰਮ ਨਹੀਂ ਕਰਦਾ ਅਤੇ ਅਕਸਰ ਘਰ ਵਿਚ ਲੜਾਈ ਝਗੜਾ ਕਰਦਾ ਹੈ | ਜਿਸਨੂੰ ਪਰਿਵਾਰ ਵਲੋਂ ਕਈ ਵਾਰ ਨਸ਼ਾ ਕਰਨ ਤੋਂ ਰੋਕਿਆ ਗਿਆ ਸੀ | ਪਰ ਬੀਤੇ ਦਿਨੀ ਸ਼ਾਮ ਦੇ ਸਮੇਂ ਕਥਿਤ ਤੌਰ 'ਤੇ ਨਸ਼ੇ ਦੀ ਹਾਲਤ ਵਿਚ ਘਰ ਆਇਆ ਤੇ ਪੈਸਿਆਂ ਦੀ ਮੰਗ ਕਰਦਿਆਂ ਮੇਰੇ ਨਾਲ ਝਗੜਾ ਕਰਨ ਲੱਗਾ ਅਤੇ ਤੈਸ਼ ਵਿਚ ਆ ਕੇ ਘਰ ਵਿਚ ਪਏ ਸਮਾਨ ਨੂੰ ਅੱਗ ਲਗਾ ਦਿੱਤਾ | ਜਿਸ ਨਾਲ ਸਾਡੇ ਘਰ ਦਾ ਸਾਰਾ ਸਮਾਨ ਸੜ ਗਿਆ ਤੇ ਕਾਫ਼ੀ ਨੁਕਸਾਨ ਹੋਇਆ ਹੈ | ਥਾਣਾ ਸਿਟੀ ਪੁਲਿਸ ਨੇ ਮਾਂ ਦੇ ਬਿਆਨਾਂ 'ਤੇ ਕਥਿਤ ਦੋਸ਼ੀ ਜਸਪ੍ਰੀਤ ਸਿੰਘ ਵਿਰੁੱਧ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਹੈ ਤੇ ਅਗਲੇਰੀ ਕਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌਤ ਅਗਲੀ ਖ਼ਬਰ ਹਵਾਲਾਤੀ ਤੋਂ 49 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ
Ad Position 24