30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਣਪਛਾਤੀ ਔਰਤ ਦੀ ਇਲਾਜ ਦੌਰਾਨ ਮੌਤ

Ad Position 21
No active advertisement
ਅਜੀਤ ਡੈਸਕ 08-12-2025
ਕਪੂਰਥਲਾ, 7 ਦਸੰਬਰ (ਅਮਨਜੋਤ ਸਿੰਘ ਵਾਲੀਆ)-ਇਕ ਹਫ਼ਤਾ ਪਹਿਲਾਂ ਆਰ.ਸੀ.ਐਫ. ਗੇਟ ਨੰਬਰ 2 ਨੇੜੇ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਅਣਪਛਾਤੀ ਔਰਤ ਦੀ ਅੱਜ ਅੰਮਿ੍ਤਸਰ ਮੈਡੀਕਲ ਕਾਲਜ ਵਿਚ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਲਾਣਾ ਚੌਂਕੀ ਦੇ ਏ.ਐਸ.ਆਈ. ਦਵਿੰਦਰ ਸਿੰਘ ਨੇ ਦੱਸਿਆ ਕਿ ਲਗਭਗ ਇਕ ਹਫ਼ਤਾ ਪਹਿਲਾਂ ਸੁਲਤਾਨਪੁਰ ਲੋਧੀ ਰੋਡ 'ਤੇ ਆਰ.ਸੀ.ਐਫ. ਦੇ ਗੇਟ ਨੰਬਰ 2 ਨੇੜੇ ਲਗਭਗ 55 ਸਾਲਾਂ ਇਕ ਅਣਪਛਾਤੀ ਔਰਤ ਬੇਹੋਸ਼ੀ ਦੀ ਹਾਲਤ ਵਿਚ ਮਿਲੀ ਸੀ, ਜਿਸਨੂੰ ਸਥਾਨਕ ਲੋਕਾਂ ਤੇ ਦੁਕਾਨਦਾਰਾਂ ਨੇ 108 ਐਂਬੂਲੈਂਸ ਦੀ ਸਹਾਇਤਾ ਨਾਲ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਅੰਮਿ੍ਤਸਰ ਮੈਡੀਕਲ ਕਾਲਜ ਰੈਫ਼ਰ ਕਰ ਦਿੱਤਾ ਗਿਆ ਸੀ, ਜਿੱਥੇ ਅੱਜ ਉਸਦੀ ਇਲਾਜ ਦੌਰਾਨ ਮੌਤ ਹੋ ਗਈ | ਜਿਸਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਲਈ 72 ਘੰਟੇ ਵਾਸਤੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ, ਜਿਸ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦੇ ਉਮੀਦਵਾਰ ਬਿੰਦਰ ਪਾਲ ਹੋਏ ਸਰਗਰਮ ਅਗਲੀ ਖ਼ਬਰ ਘਰ ਨੂੰ ਅੱਗ ਲਗਾਉਣ ਦੇ ਮਾਮਲੇ ਵਿਚ ਪੁੱਤਰ ਵਿਰੁੱਧ ਕੇਸ ਦਰਜ
Ad Position 24