30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਭਾਜਪਾ ਦੇ ਉਮੀਦਵਾਰ ਰਾਮ ਆਸਰਾ ਵਲੋਂ ਚੋਣ ਸਰਗਰਮੀਆਂ ਤੇਜ਼

Ad Position 21
No active advertisement
ਅਜੀਤ ਡੈਸਕ 08-12-2025
ਖਲਵਾੜਾ, 7 ਦਸੰਬਰ (ਮਨਦੀਪ ਸਿੰਘ ਸੰਧੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਬਲਾਕ ਸੰਮਤੀ ਜ਼ੋਨ ਲੱਖਪੁਰ ਤੋਂ ਭਾਜਪਾ ਦੇ ਉਮੀਦਵਾਰ ਰਾਮ ਆਸਰਾ ਆਪਣੇ ਜ਼ੋਨ ਨੇ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਮੌਕੇ ਉਨ੍ਹਾਂ ਜ਼ੋਨ ਵਿਚ ਪੈਂਦੇ ਪਿੰਡ ਲੱਖਪੁਰ, ਸੰਗਤਪੁਰ, ਬੇਗਮਪੁਰ, ਚੱਕ ਪ੍ਰੇਮਾ, ਢੱਡੇ ਅਤੇ ਗੁਲਾਬਗੜ੍ਹ ਦੇ ਸਮੂਹ ਪਾਰਟੀ ਵਰਕਰਾਂ ਨਾਲ ਰਾਬਤਾ ਕਾਇਮ ਕਰਕੇ ਆਪਣੇ ਚੋਣ ਪ੍ਰਚਾਰ ਨੂੰ ਭਖਾਉਣ ਲਈ ਲਾਮਬੰਦ ਕੀਤਾ | ਇਸ ਮੌਕੇ ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਪਿੰਡ ਪਿੰਡ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਵੱਧ ਤੋਂ ਵੱਧ ਵੋਟਾਂ ਨਾਲ ਜਿੱਤ ਪ੍ਰਾਪਤ ਹੋ ਸਕੇ | ਇੱਥੇ ਜ਼ਿਕਰਯੋਗ ਹੈ ਕਿ ਰਾਮ ਆਸਰਾ ਪਿਛਲੀਆਂ ਬਲਾਕ ਸੰਮਤੀ ਚੋਣਾਂ ਵਿਚ ਲੱਖਪੁਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਤੇ ਚੋਣ ਲੜ ਚੁੱਕੇ ਹਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਭੁਲੱਥ 'ਚ ਕਾਗ਼ਜ਼ਾਂ ਦੀ ਵਾਪਸੀ ਤੋਂ ਬਾਅਦ 19 ਜ਼ੋਨਾਂ 'ਚ ਪੈਣਗੀਆਂ ਵੋਟਾਂ ਅਗਲੀ ਖ਼ਬਰ ਭਾਜਪਾ ਦੇ ਉਮੀਦਵਾਰ ਬਿੰਦਰ ਪਾਲ ਹੋਏ ਸਰਗਰਮ
Ad Position 24