30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੱਡੇ ਫ਼ਰਕ ਨਾਲ ਜਿੱਤੇਗੀ-ਰਸ਼ਪਾਲ ਸ਼ਰਮਾ

Ad Position 21
No active advertisement
ਅਜੀਤ ਡੈਸਕ 08-12-2025
ਭੁਲੱਥ, 7 ਦਸੰਬਰ (ਮਨਜੀਤ ਸਿੰਘ ਰਤਨ)-'ਆਪ' ਦੇ ਉਮੀਦਵਾਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਤੇ ਹਲਕਾ ਸੰਗਠਨ ਇੰਚਾਰਜ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਚਲਾ ਕੇ ਹਰ ਵਰਗ ਨੂੰ ਵੱਡੇ ਪੱਧਰ 'ਤੇ ਰਾਹਤ ਦਿੱਤੀ ਹੈ ਤਾਂ ਕਿ ਪੰਜਾਬ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੂਰ ਅੰਦੇਸ਼ੀ ਸੋਚ ਦੇ ਤਹਿਤ ਹਰ ਵਰਗ ਨੂੰ ਰਾਹਤ ਦਿੱਤੀ ਜਾ ਰਹੀ ਹੈ ਅਤੇ 'ਆਪ' ਸਰਕਾਰ ਪੰਜਾਬੀਆਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਹੈ | ਉਨ੍ਹਾਂ ਕਿਹਾ ਕਿ ਆਪ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨ ਉਪਰੰਤ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕ ਭਲਾਈ ਦੇ ਕਾਰਜ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ 'ਆਪ'-ਬਿੱਟੂ, ਜੱਜੀ, ਸੋਨੂੰ ਅਗਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰੀਸ਼ਦ ਦੇ 2 ਤੇ ਬਲਾਕ ਸੰਮਤੀ ਦੇ 16 ਉਮੀਦਵਾਰਾਂ ਵਲੋਂ ਚੋਣ ਮੁਹਿੰਮ ਸ਼ੁਰੂ
Ad Position 24