30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ 'ਆਪ'-ਬਿੱਟੂ, ਜੱਜੀ, ਸੋਨੂੰ

Ad Position 21
No active advertisement
ਅਜੀਤ ਡੈਸਕ 08-12-2025
ਸੁਲਤਾਨਪੁਰ ਲੋਧੀ, 7 ਦਸੰਬਰ (ਨਰੇਸ਼ ਹੈਪੀ)-ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਿਲ ਕਰਕੇ ਜਿੱਤ ਦਾ ਝੰਡਾ ਬੁਲੰਦ ਕਰੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕਫੈੱਡ ਸੁਲਤਾਨਪੁਰ ਲੋਧੀ ਦੇ ਚੇਅਰਮੈਨ ਗੁਰਚਰਨ ਸਿੰਘ ਬਿੱਟੂ, ਸੋਸ਼ਲ ਮੀਡੀਆ ਇੰਚਾਰਜ ਨੰਬਰਦਾਰ ਜਤਿੰਦਰਜੀਤ ਸਿੰਘ ਜੱਜੀ ਤੇ ਸੋਸ਼ਲ ਮੀਡੀਆ ਕੋਆਰਡੀਨੇਟਰ ਪਰਵਿੰਦਰ ਸਿੰਘ ਸੋਨੂੰ ਜੈਨਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਉਹ ਜਿੱਥੇ ਵੀ ਚੋਣ ਪ੍ਰਚਾਰ ਕਰਨ ਜਾ ਰਹੇ ਹਨ, ਉਨ੍ਹਾਂ ਨੂੰ ਭਰਪੂਰ ਸਮਰਥਨ ਮਿਲ ਰਿਹਾ ਹੈ ਕਿਉਂਕਿ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਖ਼ੁਸ਼ ਹਨ | ਉਨ੍ਹਾਂ ਕਿਹਾ ਕਿ ਹੁਣ ਵਿਰੋਧੀਆਂ ਦੇ ਕੋਲ ਪੰਜਾਬ ਸਰਕਾਰ ਦੇ ਖ਼ਿਲਾਫ਼ ਕੋਈ ਵੀ ਮੁੱਦਾ ਨਹੀਂ ਹੈ ਤੇ ਉਹ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਝੂਠਾ ਪ੍ਰਚਾਰ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅੰਦਰ ਆਮ ਆਦਮੀ ਪਾਰਟੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੀ ਅਗਵਾਈ ਹੇਠ ਸ਼ਾਂਤਮਈ ਢੰਗ ਨਾਲ ਚੋਣਾਂ ਪ੍ਰਚਾਰ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਵਿਚ ਜਦੋਂ ਵੀ ਚੋਣਾਂ ਹੁੰਦੀਆਂ ਸਨ ਤਾਂ ਧੱਕੇਸ਼ਾਹੀਆਂ ਵੀ ਹੁੰਦੀਆਂ ਸਨ, ਪ੍ਰੰਤੂ ਹੁਣ ਬਿਨਾਂ ਕਿਸੇ ਭੇਦ ਭਾਵ ਦੇ ਚੋਣਾਂ ਹੋ ਰਹੀਆਂ ਹਨ | ਉਨ੍ਹਾਂ ਹਲਕਾ ਸੁਲਤਾਨਪੁਰ ਲੋਧੀ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਨੂੰ ਵੇਖਦਿਆਂ 14 ਦਸੰਬਰ ਨੂੰ ਆਮ ਆਦਮੀ ਪਾਰਟੀ ਦੇ ਹੱਕ ਦੇ ਉਮੀਦਵਾਰਾਂ ਨੂੰ ਵੋਟਾਂ ਪਾ ਕੇ ਜੇਤੂ ਬਣਾਉਣ | ਉਨ੍ਹਾਂ ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਘਰੋ ਘਰੀਂ ਜਾ ਕੇ ਚੋਣ ਪ੍ਰਚਾਰ ਵੀ ਕੀਤਾ | ਇਸ ਮੌਕੇ ਉਨ੍ਹਾਂ ਦੇ ਨਾਲ ਆੜ੍ਹਤੀ ਆਗੂ ਬਲਦੇਵ ਸਿੰਘ ਮੰਗਾ, ਸਰਪੰਚ ਜੋਗਿੰਦਰ ਸਿੰਘ ਸ਼ਾਹਵਾਲਾ, ਆਪ ਆਗੂ ਗੁਰਚਰਨ ਸਿੰਘ ਚੰਦੀ, ਬਲਾਕ ਪ੍ਰਧਾਨ ਜਸਪਾਲ ਸਿੰਘ, ਸਾਬ ਸਿੰਘ, ਮਨਜੀਤ ਸਿੰਘ ਜੈਨਪੁਰ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਰਜਿੰਦਰ ਸਿੰਘ ਫ਼ੌਜੀ ਵਲੋਂ ਸੁਖਜੀਤ ਕੌਰ ਦੇ ਹੱਕ ਚੋਣ ਪ੍ਰਚਾਰ ਅਗਲੀ ਖ਼ਬਰ 'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੱਡੇ ਫ਼ਰਕ ਨਾਲ ਜਿੱਤੇਗੀ-ਰਸ਼ਪਾਲ ਸ਼ਰਮਾ
Ad Position 24