ਖਲਵਾੜਾ, 7 ਦਸੰਬਰ (ਮਨਦੀਪ ਸਿੰਘ ਸੰਧੂ)-14 ਦਸੰਬਰ ਨੂੰ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਸਬੰਧ ਵਿਚ ਜਥੇਦਾਰ ਰਜਿੰਦਰ ਸਿੰਘ ਫ਼ੌਜੀ ਵਲੋਂ ਫਗਵਾੜਾ ਪੂਰਬੀ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਸੁਖਜੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ | ਇਸ ਮੌਕੇ ਉਨ੍ਹਾਂ ਵੱਖ-ਵੱਖ ਪਿੰਡਾਂ ਵਿਚ ਜਾ ਕੇ ਪਾਰਟੀ ਦੇ ਉਮੀਦਵਾਰ ਸੁਖਜੀਤ ਕੌਰ ਦੇ ਹੱਕ ਵਿਚ 14 ਦਸੰਬਰ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਅਪੀਲ ਕੀਤੀ ਗਈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਰਜਿੰਦਰ ਸਿੰਘ ਫ਼ੌਜੀ ਨੇ ਕਰਦਿਆਂ ਕਿਹਾ ਕਿ ਹਲਕੇ ਦੀ ਬਿਹਤਰੀ ਅਤੇ ਪੰਜਾਬ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਚੋਣ ਮੈਦਾਨ ਵਿਚ ਉੱਤਰਿਆ ਹੈ ਜੋ ਕਿ ਕਿਸਾਨਾਂ ਦੇ ਹੱਕ ਵਿਚ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨੂੰ ਪ੍ਰਫੁੱਲਿਤ ਕੀਤਾ ਹੈ ਜਿਸ ਨੂੰ ਠੱਲ੍ਹ ਪਾਉਣ ਲਈ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਉਮੀਦਵਾਰ ਜਿਤਾਉਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਵੱਖ-ਵੱਖ ਪਿੰਡਾਂ ਵਿਚ ਚੋਣ ਪ੍ਰੋਗਰਾਮ ਉਲੀਕੇ ਜਾ ਰਹੇ ਹਨ ਅਤੇ ਅਗਲੇ ਦਿਨਾਂ ਵਿਚ ਪਿੰਡ ਪਿੰਡ ਜਾ ਕੇ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਜਾਵੇਗਾ |