ਭੁਲੱਥ, 7 ਦਸੰਬਰ (ਮਨਜੀਤ ਸਿੰਘ ਰਤਨ)-'ਆਪ' ਦੇ ਉਮੀਦਵਾਰ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਸ਼ਪਾਲ ਸ਼ਰਮਾ ਪ੍ਰਧਾਨ ਨਗਰ ਪੰਚਾਇਤ ਤੇ ਹਲਕਾ ਸੰਗਠਨ ਇੰਚਾਰਜ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ਵੱਖ-ਵੱਖ ਲੋਕ ਭਲਾਈ ਦੀਆਂ ਸਕੀਮਾਂ ਚਲਾ ਕੇ ਹਰ ਵਰਗ ਨੂੰ ਵੱਡੇ ਪੱਧਰ 'ਤੇ ਰਾਹਤ ਦਿੱਤੀ ਹੈ ਤਾਂ ਕਿ ਪੰਜਾਬ ਅਤੇ ਪੰਜਾਬੀਆਂ ਦਾ ਜੀਵਨ ਪੱਧਰ ਹੋਰ ਉੱਚਾ ਚੁੱਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦੂਰ ਅੰਦੇਸ਼ੀ ਸੋਚ ਦੇ ਤਹਿਤ ਹਰ ਵਰਗ ਨੂੰ ਰਾਹਤ ਦਿੱਤੀ ਜਾ ਰਹੀ ਹੈ ਅਤੇ 'ਆਪ' ਸਰਕਾਰ ਪੰਜਾਬੀਆਂ ਦੀ ਸੇਵਾ ਵਿਚ ਦਿਨ ਰਾਤ ਹਾਜ਼ਰ ਹੈ | ਉਨ੍ਹਾਂ ਕਿਹਾ ਕਿ ਆਪ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨ ਉਪਰੰਤ ਦਿੱਤੀ ਹੋਈ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਲੋਕ ਭਲਾਈ ਦੇ ਕਾਰਜ ਕਰਨਗੇ |