30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-12-2025

ਅਕਾਲੀ ਉਮੀਦਵਾਰ ਜਥੇਦਾਰ ਰਾਮੇ ਦੇ ਹੱਕ 'ਚ ਕੀਤੀਆਂ ਚੋਣ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 08-12-2025
ਸੁਲਤਾਨਪੁਰ ਲੋਧੀ, 7 ਦਸੰਬਰ (ਨਰੇਸ਼ ਹੈਪੀ)-ਹਲਕਾ ਸੁਲਤਾਨਪੁਰ ਲੋਧੀ ਦੇ ਭਰੋਆਣਾ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਸਤਨਾਮ ਸਿੰਘ ਰਾਮੇ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਮੈਂਬਰ ਸ਼੍ਰੋਮਣੀ ਕਮੇਟੀ ਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ ਵੱਲੋਂ ਅਕਾਲੀ ਆਗੂਆਂ ਸਮੇਤ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਚੋਣ ਪ੍ਰਚਾਰ ਕੀਤਾ ਗਿਆ | ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਤੇ ਸੁਖਦੇਵ ਸਿੰਘ ਨਾਨਕਪੁਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਭਰੋਆਣਾ ਜ਼ੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਸਤਨਾਮ ਸਿੰਘ ਰਾਮੇ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਹਵਾ ਦਾ ਰੁੱਖ ਅਕਾਲੀ ਦਲ ਬਾਦਲ ਦੇ ਹੱਕ ਵਿਚ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਕਮਲਜੀਤ ਸਿੰਘ ਹੈਬਤਪੁਰ, ਆੜ੍ਹਤੀ ਆਗੂ ਤਰਲੋਕ ਸਿੰਘ, ਸਾਬਕਾ ਸਰਪੰਚ ਸਾਧੂ ਸਿੰਘ, ਭੁਪਿੰਦਰ ਸਿੰਘ ਮੈਨੇਜਰ, ਮਲਕੀਤ ਸਿੰਘ, ਮੁਖਤਾਰ ਸਿੰਘ, ਜਥੇਦਾਰ ਦਰਬਾਰਾ ਸਿੰਘ ਵਿਰਦੀ ਵੀ ਹਾਜ਼ਰ ਸਨ | ਉਨ੍ਹਾਂ ਪਿੰਡ ਸ਼ਾਹ ਵਾਲਾ ਦੇ ਸ਼ਿੰਗਾਰਾ ਸਿੰਘ, ਸੁਖਦੇਵ ਸਿੰਘ, ਹਰੀ ਸਿੰਘ ਝੰਡ ਸਾਬਕਾ ਸਰਪੰਚ, ਬਲਦੇਵ ਸਿੰਘ ਝੰਡ, ਪਿਆਰਾ ਸਿੰਘ ਆਦਿ ਨਾਲ ਵੀ ਮੀਟਿੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਥੇਦਾਰ ਸਤਨਾਮ ਸਿੰਘ ਰਾਮੇ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰੀਸ਼ਦ ਦੇ ਫਗਵਾੜਾ ਪੂਰਬੀ ਜ਼ੋਨ 'ਚ ਅਕਾਲੀ, ਕਾਂਗਰਸ, 'ਆਪ' ਤੇ ਭਾਜਪਾ ਦੀ ਹੋਵੇਗੀ ਫਸਵੀਂ ਟੱਕਰ ਅਗਲੀ ਖ਼ਬਰ 'ਆਪ' ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੱਡੇ ਫ਼ਰਕ ਨਾਲ ਜਿੱਤੇਗੀ-ਰਸ਼ਪਾਲ ਸ਼ਰਮਾ
Ad Position 24