ਕਪੂਰਥਲਾ, 7 ਦਸੰਬਰ (ਵਿ.ਪ੍ਰ.)-ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤਨਵੀਰ ਸਿੰਘ ਰੰਧਾਵਾ ਨੇ ਯੂਥ ਅਕਾਲੀ ਦਲ ਨਾਲ ਸਬੰਧਿਤ ਆਗੂਆਂ, ਵਰਕਰਾਂ ਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਸੱਤਾ ਵਿਚ ਲਿਆਉਣ ਤਾਂ ਜੋ ਪੰਜਾਬ ਦੇ ਵਿਕਾਸ ਵਿਚ ਆਈ ਖੜੋਤ ਨੂੰ ਮੁੜ ਦੂਰ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਸ਼ਹੀਦਾਂ ਦੀ ਪਾਰਟੀ ਹੈ ਤੇ ਇਸ ਨੂੰ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਤੇ ਗੁੰਮਰਾਹਕੁੰਨ ਪ੍ਰਚਾਰ ਇਸ ਨੂੰ ਕਦੇ ਵੀ ਖ਼ਤਮ ਨਹੀਂ ਕਰ ਸਕਦਾ | ਉਨ੍ਹਾਂ ਕਿਹਾ ਕਿ ਜਦੋਂ ਵੀ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਲਈ ਸਕੀਮਾਂ ਬਣਾਈਆਂ ਗਈਆਂ | ਉਨ੍ਹਾਂ ਕਿਹਾ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਹੁਤ ਸਾਰੇ ਵਾਅਦੇ ਕੀਤੇ ਸਨ, ਪ੍ਰੰਤੂ ਸਰਕਾਰ ਵਾਅਦੇ ਪੂਰੇ ਕਰਨ ਵਿਚ ਨਾਕਾਮ ਰਹੀ, ਜਿਸ ਨੂੰ ਲੈ ਕੇ ਰਾਜ ਦੇ ਹਰੇਕ ਵਰਗ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ |